10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਗੁਰਦੁਆਰਾ ਹਾਊਸਿੰਗ ਬੋਰਡ ਕਾਲੋਨੀ ਵਿਖੇ ਗੁਰਮਤਿ ਸਮਰ ਕੈਂਪ

ਅਜੀਤ ਡੈਸਕ 22-06-2026


ਇਆਲੀ/ਥਰੀਕੇ, 21 ਜੂਨ (ਮਨਜੀਤ ਸਿੰਘ ਦੁੱਗਰੀ)-ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਰ ਕੈਂਪ ਦੀ ਸ਼ੁਰੂਆਤ ਅੱਜ ਅਰਦਾਸ ਕਰਨ, ਉਪਰੰਤ ਕੀਤੀ ਗਈ। ਇਸ ਬਾਰੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਦੀਪ ਸਿੰਘ ਲੀਲ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬੱਚਿਆਂ ਨੂੰ ਗੁਰੂ ਘਰ ਤੇ ਗੁਰ ਸ਼ਬਦ ਨਾਲ ਜੋੜਨ ਦਾ ਵਿਸ਼ੇਸ਼ ਉਪਰਾਲੇ ਤਹਿਤ ਇਹ ਕੈਂਪ 27 ਜੂਨ ਤੱਕ ਚੱਲੇਗਾ। ਕੈਂਪ ‘ਚ ਬੱਚਿਆਂ ਨੂੰ ਗੁਰਬਾਣੀ ਦੀ ਸੰਥਿਆ, ਕੀਰਤਨ ਕਰਨ ਤੇ ਦਸਤਾਰ ਸਜਾਉਣ ਦੀ ਸਿਖਲਾਈ ਤੋਂ ਇਲਾਵਾ ਆਰਟ ਐਂਡ ਕਰਾਫ਼ਟ ਦੀ ਸਿਖਲਾਈ ਰੋਜ਼ਾਨਾ ਸਵੇਰੇ ਸਾਢੇ ਅੱਠ ਤੋਂ ਸਾਢੇ ਦਸ ਵਜੇ ਤੱਕ ਦਿੱਤੀ ਜਾਵੇਗੀ। ਨੌਜਵਾਨ ਬੱਚਿਆਂ ਨੂੰ ਸਿੱਖੀ ਸਰੂਪ ਚਿਹਰੇ ‘ਚ ਲਿਆਉਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੇਂ-ਸਮੇਂ ‘ਤੇ ਗੁਰਬਾਣੀ ਕੰਠ ਅਤੇ ਦਸਤਾਰ ਮੁਕਾਬਲੇ ਕਰਵਾਏ ਜਾਂਦੇ ਹਨ। ਬੱਚਿਆ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਧਾਰਮਿਕ ਕਵਿਤਾ ਸਮਾਗਮ ਕਰਵਾਏ ਜਾਂਦੇ ਹਨ ਤਾਂ ਆਉਣ ਵਾਲੀ ਪੀੜ੍ਹੀ ਨੂੰ ਸਿੱਖ ਇਤਿਹਾਸ ਨਾਲ ਸਿੱਖ ਵਿਰਸੇ ਨਾਲ ਗੁਰੂ ਘਰ ਨਾਲ ਤੇ ਗੁਰ ਸ਼ਬਦ ਨਾਲ ਜੋੜਿਆ ਜਾ ਸਕੇ। ਇਸ ਮੌਕੇ ਜਥੇਦਾਰ ਨਛੱਤਰ ਸਿੰਘ ਸਿੱਧੂ, ਗੁਰਦੀਪ ਸਿੰਘ ਘੁਮਾਣ, ਮਾਸਟਰ ਬਲਰਾਜ ਸਿੰਘ, ਬੁਲੰਦਪ੍ਰੀਤ ਸਿੰਘ ਖਾਲਸਾ, ਜਥੇਦਾਰ ਚਰਨ ਸਿੰਘ, ਭਾਈ ਅਵਤਾਰ ਸਿੰਘ, ਭਾਈ ਨਿਰਮਲ ਸਿੰਘ, ਰੁਪਿੰਦਰਪਾਲ ਸਿੰਘ, ਅਵਤਾਰ ਸਿੰਘ ਨਿਰਬਾਣ, ਮੇਜਰ ਸਿੰਘ, ਭਗਤ ਸਿੰਘ, ਰਤਨ ਚੋਪੜਾ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਪੀ. ਏ. ਯੂ. ਦੇ ਵਿਦਿਆਰਥੀਆਂ ਦੀ ਟਰਾਈਡੈਂਟ ਗਰੁੱਪ ’ਚ ਨੌਕਰੀ ਲਈ ਚੋਣ ਅਗਲੀ ਖ਼ਬਰ ਝੋਨੇ ਦੇ ਸੀਜ਼ਨ ਵਿਚ 8 ਘੰਟੇ ਨਿਰਵਿਘਨ ਸਪਲਾਈ ਦੇਣ ’ਚ ਫੇਲ੍ਹ ਹੋਈ ਪੰਜਾਬ ਸਰਕਾਰ-ਐਡਵੋਕੇਟ ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।