07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਨਿਤਿਨ ਨਬੀਨ ਦੀ ਐਸ.ਐਸ. ਜੌਹਲ ਨਾਲ ਮੁਲਾਕਾਤ ਪੰਜਾਬ ਦੀ ਖੇਤੀ ਲਈ ਸਾਰਥਿਕ ਸਾਬਤ ਹੋਵੇਗੀ-ਬਿਕਰਮ ਸਿੰਘ ਸਿੱਧੂ

ਅਜੀਤ ਡੈਸਕ 23-06-2026
ਲੁਧਿਆਣਾ, 22 ਜੂਨ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ ਪਦਮ ਵਿਭੂਸ਼ਨ ਡਾ. ਸਰਦਾਰਾ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ ਪੰਜਾਬ ਦੀ ਖੇਤੀਬਾੜੀ ਢਾਂਚੇ ਨੂੰ ਸਮਝਣ ਲਈ ਬਹੁਤ ਹੀ ਸਾਰਥਿਕ ਸਾਬਤ ਹੋਵੇਗੀ। ਸਿੱਧੂ ਨੇ ਕਿਹਾ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਦੀ ਖੇਤੀ ਅਤੇ ਖੇਤੀ ਸੰਕਟ ਨਾਲ ਜੁੜੇ ਅਹਿਮ ਮਸਲਿਆਂ ‘ਤੇ ਗੰਭੀਰ ਚਰਚਾ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਜੇਕਰ ਰਾਸ਼ਟਰੀ ਪੱਧਰ ’ਤੇ ਪੰਜਾਬ ਦੀ ਖੇਤੀ ਮਾਡਲ ਨੂੰ ਡੂੰਘਾਈ ਨਾਲ ਸਮਝਿਆ ਜਾਵੇ ਤਾਂ ਕਿਸਾਨਾਂ ਦੀ ਖੁਸ਼ਹਾਲੀ ਲਈ ਨਵੇਂ ਰਾਹ ਖੁੱਲ੍ਹ ਸਕਦੇ ਹਨ। ਉਨ੍ਹਾਂ ਕਿਹਾ ਕਿ ਨਿਤਿਨ ਨਬੀਨ ਦੀ ਇਹ ਮੁਲਾਕਾਤ ਉਨ੍ਹਾਂ ਦੀ ਦੂਰਅੰਦੇਸ਼ੀ ਸੋਚ ਨੂੰ ਦਰਸਾਉਂਦੀ ਹੈ। ਸਿੱਧੂ ਨੇ ਆਸ ਜਤਾਈ ਕਿ ਭਵਿੱਖ ਵਿਚ ਪੰਜਾਬ ਦੀ ਖੇਤੀ, ਕਿਸਾਨਾਂ ਅਤੇ ਸੂਬੇ ਦੀ ਖ਼ੁਸ਼ਹਾਲੀ ਨੂੰ ਪਹਿਲ ਦੇ ਆਧਾਰ ’ਤੇ ਤਵੱਜੋ ਮਿਲੇਗੀ।
ਪਿਛਲੀ ਖ਼ਬਰ ਰਾਜਪਾਲ ਕਟਾਰੀਆ ਵਲੋਂ ਭਗਵਾਨ ਮਹਾਵੀਰ ਕਮਿਊਨਿਟੀ ਹਾਲ ਦਾ ਉਦਘਾਟਨ ਅਗਲੀ ਖ਼ਬਰ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੇ ਰਾਜ ਸਮੇਂ ਹੋਏ ਵਿਕਾਸ ਕਾਰਜਾਂ ਨੂੰ ਯਾਦ ਕਰਕੇ ਮੁੜ ਸਰਕਾਰ ਬਣਾਉਣ ਲਈ ਕਾਹਲੇ-ਸਿੰਮਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।