16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਆਤਮ ਨਗਰ ਫਲਾਈਓਵਰ ’ਤੇ ਕਾਰ ਨੂੰ ਲੱਗੀ ਅੱਗ-ਵੱਡਾ ਹਾਦਸਾ ਹੋਣੋਂ ਟਲਿਆ

ਅਜੀਤ ਡੈਸਕ 24-06-2026


ਲੁਧਿਆਣਾ, 23 ਜੂਨ (ਭੁਪਿੰਦਰ ਸਿੰਘ ਬੈਂਸ)-ਮਹਾਂਨਗਰ ਦੇ ਆਤਮ ਨਗਰ ਫਲਾਈਓਵਰ ਉਪਰ ਮੰਗਲਵਾਰ ਨੂੰ ਇਕ ਕਾਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਇਲਾਕੇ ਵਿਚ ਕੁਝ ਸਮੇਂ ਲਈ ਹੜਕੰਪ ਮੱਚ ਗਿਆ। ਵੱਡੀ ਰਾਹਤ ਇਹ ਰਹੀ ਕਿ ਕਾਰ ਚਾਲਕ ਨੇ ਸੂਝ-ਬੂਝ ਦਿਖਾਉਂਦਿਆਂ ਗੱਡੀ ਨੂੰ ਸਮੇਂ ਸਿਰ ਸੜਕ ਦੇ ਕਿਨਾਰੇ ਖੜ੍ਹਾ ਕਰ ਦਿੱਤਾ ਅਤੇ ਖੁਦ ਸੁਰੱਖਿਅਤ ਬਾਹਰ ਨਿਕਲ ਆਇਆ, ਜਿਸ ਨਾਲ ਵੱਡਾ ਹਾਦਸਾ ਟਲ ਗਿਆ। ਜਾਣਕਾਰੀ ਦਿੰਦਿਆਂ ਕਾਰ ਚਾਲਕ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਕਾਰ ਵਿਚ ਕਿਸੇ ਕੰਮ ਲਈ ਜਾ ਰਿਹਾ ਸੀ। ਇਸ ਦੌਰਾਨ ਕਾਰ ਵਾਰ-ਵਾਰ ਬੰਦ ਹੋ ਰਹੀ ਸੀ, ਜਿਵੇਂ ਹੀ ਆਤਮ ਨਗਰ ਫਲਾਈਓਵਰ ਦਾ ਮੋੜ ਪਾਰ ਕੀਤਾ, ਕਾਰ ਮੁੜ ਬੰਦ ਹੋਣ ਲੱਗ ਪਈ, ਜਿਸ ’ਤੇ ਉਸ ਵਲੋਂ ਕਾਰ ਨੂੰ ਫਲਾਈਓਵਰ ਦੇ ਇਕ ਕਿਨਾਰੇ ਖੜ੍ਹਾ ਕਰ ਦਿੱਤਾ। ਰਾਜੇਸ਼ ਕੁਮਾਰ ਨੇ ਦੱਸਿਆ ਕਿ ਜਿਵੇਂ ਹੀ ਉਹ ਕਾਰ ’ਚੋਂ ਬਾਹਰ ਨਿਕਲਿਆ ਤਾਂ ਕਾਰ ਦੇ ਬੋਨਟ ’ਚੋ ਧੂੰਆਂ ਨਿਕਲਦਾ ਦਿਖਾਈ ਦਿੱਤਾ। ਦੇਖਦੇ ਹੀ ਦੇਖਦੇ ਧੂੰਆਂ ਅੱਗ ਦੀਆਂ ਲਪਟਾਂ ਵਿਚ ਬਦਲ ਗਿਆ ਅਤੇ ਬੋਨਟ ’ਚੋਂ ਅੱਗ ਭੜਕ ਉਠੀ। ਇਸ ਉਪਰੰਤ ਉਸ ਵਲੋਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪੁੱਜੀ ਅਤੇ ਜਲਦੀ ਕਾਰਵਾਈ ਕਰਦਿਆਂ ਅੱਗ ’ਤੇ ਕਾਬੂ ਪਾ ਲਿਆ। ਅੱਗ ਕਾਰਨ ਕਾਰ ਦਾ ਅਗਲਾ ਹਿੱਸਾ ਕਾਫੀ ਨੁਕਸਾਨਿਆ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਵੀ ਮੌਕੇ ’ਤੇ ਪੁੱਜੀ ਅਤੇ ਹਾਲਾਤਾਂ ਦਾ ਜਾਇਜ਼ਾ ਲਿਆ। ਮੁੱਢਲੀ ਜਾਂਚ ’ਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਇਸ ਘਟਨਾ ਕਾਰਨ ਕੁਝ ਸਮੇਂ ਲਈ ਫਲਾਈਓਵਰ ’ਤੇ ਆਵਾਜਾਈ ਵੀ ਪ੍ਰਭਾਵਿਤ ਰਹੀ।

ਪਿਛਲੀ ਖ਼ਬਰ ਦਿੱਲੀ ਹਾਈਕਮਾਨ ਵਲੋਂ ਪੰਜਾਬ ਦੇ ਕਾਂਗਰਸੀਆਂ ਨਾਲ ਮੀਟਿੰਗਾਂ ਬਿਨਾਂ ਸ਼ੱਕ ਚੋਣ ਸਰਗਰਮੀਆਂ ਦਾ ਸੰਕੇਤ-ਕੇ.ਡੀ ਵੈਦ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਏ ਗਏ ਫ਼ੈਸਲਿਆਂ ਨੂੰ ਲਾਗੂ ਕਰਵਾਉਣ ਲਈ ਪੰਥਕ ਧਿਰਾਂ ਦੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।