16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਕਾਂਗਰਸੀ ਆਗੂ ਸੂਰਜ ਕੁਮਾਰ ਐਸ.ਸੀ. ਵਿੰਗ ਦੇ ਸੂਬਾ ਸਕੱਤਰ ਨਿਯੁਕਤ

ਅਜੀਤ ਡੈਸਕ 24-06-2026

 

ਲੁਧਿਆਣਾ, 23 ਜੂਨ (ਜਤਿੰਦਰ ਭੰਬੀ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਐਸ.ਸੀ. ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਵੱਡੇ ਪੱਧਰ ‘ਤੇ ਐਸ.ਸੀ. ਵਿੰਗ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲੜੀ ਦੇ ਤਹਿਤ ਕਾਂਗਰਸੀ ਆਗੂ ਸੂਰਜ ਕੁਮਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨੂੰ ਲੈ ਕੇ ਸੂਰਜ ਕੁਮਾਰ ਨੇ ਜਿੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ, ਉਥੇ ਹੀ ਉਨ੍ਹਾਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਹਾਈ ਕਮਾਂਡ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ, ਜਿੱਥੇ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ, ਉਥੇ ਹੀ ਉਹ ਐਸ.ਸੀ. ਵਿੰਗ ਦੀ ਮਜ਼ਬੂਤੀ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਪਿਛਲੀ ਖ਼ਬਰ ਖੈਰ ਤੇ ਹੋਰ ਦਰਖੱਤਾਂ ਲਈ ਆਫ਼ਤ ਬਣ ਕੇ ਆਉਂਦੈ ਸਰਕਾਰੀ ਛੁੱਟੀ ਵਾਲਾ ਦਿਨ ਅਗਲੀ ਖ਼ਬਰ ਦਿੱਲੀ ਹਾਈਕਮਾਨ ਵਲੋਂ ਪੰਜਾਬ ਦੇ ਕਾਂਗਰਸੀਆਂ ਨਾਲ ਮੀਟਿੰਗਾਂ ਬਿਨਾਂ ਸ਼ੱਕ ਚੋਣ ਸਰਗਰਮੀਆਂ ਦਾ ਸੰਕੇਤ-ਕੇ.ਡੀ ਵੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।