16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਨਿਹੰਗ ਸਿੰਘ ਅਤੇ ਸ਼ਿਵ ਸੇੈਨਾ ਆਗੂਆਂ ਨਾਲ ਅੱਜ ਮੁੜ ਤੋਂ ਹੋਏ ਤਕਰਾਰ ਕਾਰਨ ਸਥਿਤੀ ਤਣਾਅਪੂਰਨ ਬਣੀ

ਅਜੀਤ ਡੈਸਕ 24-06-2026


ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੁਲਿਸ ਕਮਿਸ਼ਨਰ ਦਫਤਰ ਦੇ ਬਾਅਦ ਅੱਜ ਮੁੜ ਤੋਂ ਸਥਿਤੀ ਉਸ ਵਕਤ ਤਨਾਅਪੂਰਨ ਬਣ ਗਈ ਜਦੋਂ ਨਿਹੰਗ ਸਿੰਘ ਅਤੇ ਸ਼ਿਵ ਸੈਨਾ ਦੇ ਆਗੂਆਂ ਵਿਚਾਲੇ ਤਕਰਾਰ ਹੋ ਗਿਆ। ਜਾਣਕਾਰੀ ਅਨੁਸਾਰ ਬੀਤੇ ਦਿਨ ਵੀ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਹੀ ਸ਼ਿਵ ਸੈਨਾ ਦੇ ਆਗੂ ਰਜੀਵ ਟੰਡਨ ’ਤੇ ਕੁਝ ਵਿਅਕਤੀਆਂ ਵਲੋਂ ਹਮਲਾ ਕਰ ਦਿੱਤਾ ਗਿਆ ਸੀ। ਇਸ ਹਮਲੇ ਵਿਚ ਰਜੀਵ ਟੰਡਨ ਵਾਲ-ਵਾਲ ਬਚ ਗਏ ਸਨ। ਬੀਤੇ ਦਿਨ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਸੋਸ਼ਲ ਮੀਡੀਆ ’ਤੇ ਇਕ ਨੌਜਵਾਨ ਵਲੋਂ ਸਿੱਖ ਗੁਰੂਆਂ ਖਿਲਾਫ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਅਤੇ ਨਿਹੰਗ ਸਿੰਘ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਰਾਜੀਵ ਟੰਡਨ ਆਪਣੀ ਪਾਇਲਟ ਜਿਪਸੀ ਵਿਚ ਉਥੋਂ ਜਾ ਰਹੇ ਸਨ ਕਿ ਇਨ੍ਹਾਂ ਪ੍ਰਦਰਸ਼ਨਕਾਰੀਆਂ ਵਲੋਂ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਪੁਲਿਸ ਵਲੋਂ ਇਸ ਮਾਮਲੇ ਵਿਚ ਮੌਕੇ ’ਤੇ ਕਾਰਵਾਈ ਕਰਦੇ ਹੋਏ ਤਰਨਜੋਤ ਸਿੰਘ ਅਤੇ ਦਾਨਿਸ਼ ਕਪੂਰ ਸਮੇਤ ਕੁਝ ਹੋਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਉਪਰੰਤ ਦਾਨਿਸ਼ ਕਪੂਰ ਨੂੰ ਕਾਬੂ ਕਰ ਲਿਆ। ਇਸ ਮਾਮਲੇ ਨੂੰ ਲੈ ਕੇ ਅੱਜ ਸ਼ਿਵ ਸੈਨਾ ਆਗੂ ਪੁਲਿਸ ਕਮਿਸ਼ਨਰ ਦਫਤਰ ਵਿਚ ਅਧਿਕਾਰੀਆਂ ਨੂੰ ਮਿਲਣ ਜਾ ਰਹੇ ਸਨ ਕਿ ਉਨ੍ਹਾਂ ਦਾ ਤਕਰਾਰ ਉੱਥੇ ਖੜੇ ਇਕ ਨਿਹੰਗ ਸਿੰਘ ਨਾਲ ਹੋ ਗਿਆ, ਮੌਕੇ ’ਤੇ ਮੌਜੂਦ ਪੁਲਿਸ ਮੁਲਾਜ਼ਮਾਂ ਵਲੋਂ ਇਨ੍ਹਾਂ ਨੂੰ ਵੱਖ-ਵੱਖ ਕੀਤਾ। ਜਿਸ ’ਤੇ ਸਥਿਤੀ ਨੂੰ ਸੰਭਾਲਿਆ ਜਾ ਸਕਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਸ਼ਿਵ ਸੈਨਾ ਆਗੂਆਂ ਦਾ ਇੱਕ ਵਫਦ ਡੀਸੀਪੀ ਹਰਪਾਲ ਸਿੰਘ ਨੂੰ ਮਿਲਿਆ ਸੀ ਅਤੇ ਉਨ੍ਹਾਂ ਨੇ ਬਾਕੀ ਰਹਿੰਦੇ ਕਥਿਤ ਦੋਸ਼ੀਆਂ ਨੂੰ ਵੀ ਜਲਦ ਗ੍ਰਿਫਤਾਰ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਮੁੜ ਤੋਂ ਪ੍ਰਦਰਸ਼ਨ ਕਰਨਗੇ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।

ਪਿਛਲੀ ਖ਼ਬਰ ਘੰਟਿਆਂ ਬੱਧੀ ਸੇਵਾ ਕੇਂਦਰਾਂ ਦੇ ਸਰਵਰ ਡਾਊਨ ਚੱਲਣ ਕਾਰਨ ਕੰਮਕਾਰ ਰਿਹਾ ਪੂਰੀ ਤਰ੍ਹਾਂ ਠੱਪ ਅਗਲੀ ਖ਼ਬਰ ਸੈਪਟਿਕ ਟੈਂਕ ਹਾਦਸੇ ’ਤੇ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨਰ ਸਖ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।