ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਇਆ ਗਿਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਮੇਲ ਸਿੰਘ ਬਰਨਾਲਾ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲਿਆਂ ਅਤੇ ਵਿਸ਼ੇਸ਼ ਤੌਰ ‘ਤੇ ਪੁੱਜੇ। ਭਾਈ ਸੁਖਬੀਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ। ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤਾਂ ਦਾ ਧੰਨਵਾਦ ਕੀਤਾ। ਸੰਗਤੀ ਰੂਪ ਵਿਚ ਬੀਬੀਆਂ ਦੇ ਜਥੇ ਵਲੋਂ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕੀਤੇ। ਇਸ ਮੌਕੇ ਪਰਮਜੀਤ ਸਿੰਘ ਲਾਇਲਪੁਰੀ, ਤੇਜਿੰਦਰ ਸੀ ਡੰਗ, ਤਰਲੋਚਨ ਸਿੰਘ ਬੱਬਰ, ਮਨਪ੍ਰੀਤ ਸਿੰਘ ਪ੍ਰਿੰਸ, ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਲਖਵਿੰਦਰ ਸਿੰਘ ਲੱਖਾ, ਸੁਰਿੰਦਰ ਸਿੰਘ ਨਾਰੰਗ, ਮੋਹਨ ਸਿੰਘ ਚੌਹਾਨ, ਅਰਜੁਨ ਸਿੰਘ ਚੀਮਾ, ਪਰਮਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਗੁਰਮੀਤ ਸਿੰਘ, ਸੁਨੀਲ ਕੁਮਾਰ, ਦਵਿੰਦਰ ਕੌਰ ਸੋਹਲ, ਰਵਨੀਤ ਕੌਰ ਖੇੜੀਕਲਾਂ, ਅਰਵਿੰਦਰ ਕੌਰ ਆਦਿ ਹਾਜ਼ਰ ਸਨ।
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਗੁਰਮਤਿ ਸਮਾਗਮ
ਅਜੀਤ ਡੈਸਕ
24-06-2026