ਭਾਮੀਆਂ ਕਲਾਂ, 23 ਜੂਨ (ਜਤਿੰਦਰ ਭੰਬੀ)-ਪੰਜਾਬ ਯੂਥ ਕਾਂਗਰਸ ਦੇ ਆਏ ਨਵੇਂ ਨਤੀਜਿਆਂ ’ਚ ਜ਼ਿਲ੍ਹਾ ਕਾਂਗਰਸ ਦੇ ਲੁਧਿਆਣਾ ਦਿਹਾਤੀ ਤੋਂ ਨਵੇਂ ਚੁਣੇ ਗਏ ਯੂਥ ਕਾਂਗਰਸ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ, ਪੰਜਾਬ ਯੂਥ ਕਾਂਗਰਸ ਦੇ ਨਵ ਨਿਯੁਕਤ ਜਰਨਲ ਸਕੱਤਰ ਹਰਵੀਰ ਸਿੰਘ ਗਿੱਲ, ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪ੍ਰਧਾਨ ਸਰਪੰਚ ਬਲਕਾਰ ਸਿੰਘ ਕਾਲਸਾਂ, ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਜੀਵਨਪੁਰ ਅਤੇ ਇੰਦਰਜੀਤ ਸਿੰਘ ਦਾ ਚੋਣਾਂ ਜਿੱਤਣ ’ਤੇ ਅੱਜ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਆਪਣੇ ਸਾਥੀਆਂ ਦੇ ਸਮੇਤ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਯੂਥ ਕਾਂਗਰਸ ਦੀ ਨਵੀਂ ਬਣੀ ਟੀਮ ਨੂੰ ਮੁਬਾਰਕਬਾਦ ਦਿੰਦੇ ਵਿਕਰਮ ਸਿੰਘ ਬਾਜਵਾ ਨੇ ਕਿਹਾ ਕਿ ਨੌਜਵਾਨ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਹਮੇਸ਼ਾ ਚੋਣਾਂ ਦੇ ਵਿਚ ਨੌਜਵਾਨਾਂ ਨੇ ਕਾਂਗਰਸ ਪਾਰਟੀ ਦਾ ਵੱਧ ਚੜ ਕੇ ਸਾਥ ਦਿੱਤਾ ਹੈ। ਇਸ ਮੌਕੇ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਨਵ ਨਿਯੁਕਤ ਪ੍ਰਧਾਨ ਬਲਕਾਰ ਸਿੰਘ ਕਾਲਸਾਂ ਨੇ ਯੂਥ ਕਾਂਗਰਸ ਦੇ ਸਾਰੇ ਮੈਂਬਰਾਂ ਵੋਟਰਾਂ ਅਹੁਦੇਦਾਰਾਂ ਅਤੇ ਖ਼ਾਸ ਤੌਰ ‘ਤੇ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜਿਹੜਾ ਵਿਸ਼ਵਾਸ ਉਨ੍ਹਾਂ ‘ਤੇ ਸਾਰੀ ਕਾਂਗਰਸ ਪਾਰਟੀ ਨੇ ਵਿਖਾਇਆ ਹੈ, ਉਸ ’ਤੇ ਖਰੇ ਉਤਰਨਗੇ ਅਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਣੀ ਟੀਮ ਨੂੰ ਨਾਲ ਲੈ ਕੇ ਕਰੜੀ ਮਿਹਨਤ ਕਰਨਗੇ। ਇਸ ਮੌਕੇ ਯੂਥ ਕਾਂਗਰਸ ਹਲਕਾ ਸਾਹਨੇਵਾਲ ਦੇ ਸਾਬਕਾ ਪ੍ਰਧਾਨ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਰਮਨੀਤ ਸਿੰਘ ਗਿੱਲ, ਹਰਪ੍ਰੀਤ ਸਿੰਘ ਕਾਲੂ ਮਾਂਗਟ, ਕੌਂਸਲਰ ਕਮਲਜੀਤ ਸਿੰਘ ਬੋਪਾਰਾਏ, ਬਲਾਕ ਪ੍ਰਧਾਨ ਤਾਜ ਪਰਮਿੰਦਰ ਸਿੰਘ ਸੋਨੂੰ, ਸਰਪੰਚ ਰਾਜਦੀਪ ਸਿੰਘ ਬਿਲਗਾ, ਗੁਰਚਰਨ ਸਿੰਘ ਝੁੰਗੀਆਂ ਬੇਗਾ, ਬਲਵਿੰਦਰ ਸਿੰਘ ਨੂਰਵਾਲ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬੂਟਾ ਬਿਲਗਾ, ਬਲਵੀਰ ਸਿੰਘ ਮਜਾਰਾ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ।