14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਪ੍ਰਾਪਰਟੀ ਡੀਲਰ ਦੇ ਘਰ ਬਾਹਰ ਹਥਿਆਰਬੰਦ ਨੌਜਵਾਨ ਗੋਲੀਆਂ ਚਲਾ ਕੇ ਫ਼ਰਾਰ

ਅਜੀਤ ਡੈਸਕ 25-06-2026


ਲੁਧਿਆਣਾ, 24 ਜੂਨ (ਪਰਮਿੰਦਰਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਗੋਬਿੰਦ ਸਿੰਘ ਨਗਰ ਵਿਚ ਪੰਜ ਨੌਜਵਾਨ ਇਕ ਪ੍ਰਾਪਰਟੀ ਡੀਲਰ ਦੇ ਘਰ ਬਾਹਰ ਗੋਲੀਆਂ ਚਲਾ ਕੇ ਫਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਪ੍ਰਾਪਰਟੀ ਡੀਲਰ ਰਮੇਸ਼ ਕੁਮਾਰ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਘਰ ਵਿਚ ਸੁੱਤਾ ਹੋਇਆ ਸੀ ਕਿ ਦੇਰ ਰਾਤ ਅਣਪਛਾਤੇ ਨੌਜਵਾਨਾਂ ਵਲੋਂ ਉਸਦੇ ਘਰ ਦੇ ਬਾਹਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਦੋਂ ਉਹ ਉਨ੍ਹਾਂ ਨੂੰ ਦੇਖਣ ਲਈ ਛੱਤ ‘ਤੇ ਗਿਆ ਤਾਂ ਉਸ ਦੇਖਿਆ ਕਿ ਪੰਜ ਅਣਪਛਾਤੇ ਵਿਅਕਤੀ ਉਸ ਦੇ ਘਰ ਬਾਹਰ ਖੜ੍ਹੇ ਹਨ ਤੇ ਲਗਾਤਾਰ ਗੋਲੀਆਂ ਚਲਾ ਰਹੇ ਹਨ। ਇਨ੍ਹਾਂ ਹਮਲਾਵਰਾਂ ਵਲੋਂ ਘਰ ਦੇ ਬਾਹਰ ਖੜ੍ਹੀ ਕਾਰ ਦੀ ਵੀ ਭੰਨ ਤੋੜ ਕੀਤੀ ਅਤੇ ਧਮਕੀਆਂ ਦੇ ਕੇ ਫਰਾਰ ਹੋ ਗਏ। ਰਮੇਸ਼ ਕੁਮਾਰ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਨ੍ਹਾਂ ਹਮਲਾਵਰਾਂ ਦਾ ਪਤਾ ਨਹੀਂ ਲੱਗਾ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ।

ਪਿਛਲੀ ਖ਼ਬਰ ਵਿੱਤ ਤੇ ਠੇਕਾ ਕਮੇਟੀ ਦੀਆਂ ਨਿਯੁਕਤੀਆਂ ਦਾ ਮਾਮਲਾ ਗਰਮਾਇਆ ਅਗਲੀ ਖ਼ਬਰ ਈਰਾਨ ਨੇ ਪਹਿਲੀ ਵਾਰ ਅਮਰੀਕੀ ਰਾਸ਼ਟਰਪਤੀ ਨੂੰ ਦਿੱਤੀ ਇੱਜ਼ਤ-ਟਰੰਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।