13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਕੈਬਨਿਟ ਮੰਤਰੀ ਮੁੰਡੀਆਂ ਨੇ ਸਬ-ਰਜਿਸਟਰਾਰ ਦਫਤਰ ਦੀ ਕੀਤੀ ਅਚਨਚੇਤ ਚੈਕਿੰਗ

ਅਜੀਤ ਡੈਸਕ 25-06-2026


ਲੁਧਿਆਣਾ, 24 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੰਬੜਾਂ ਰੋਡ ਸਥਿਤ ਸਬ ਰਜਿਸਟਰਾਰ ਪੱਛਮੀ ਦੇ ਦਫਤਰ ਵਿਚ ਅੱਜ ਅਚਾਨਕ ਕੈਬਨਿਟ ਮੰਤਰੀ ਮੁੰਡੀਆਂ ਪੁੱਜੇ ਅਤੇ ਉਨ੍ਹਾਂ ਨੇ ਦਫਤਰ ਰਿਕਾਰਡ ਦੀ ਚੈਕਿੰਗ ਕੀਤੀ। ਬਾਅਦ ਵਿਚ ਅਜੀਤ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਨ੍ਹਾਂ ਵਲੋਂ ਅੱਜ ਉਕਤ ਦਫਤਰ ਦੀ ਚੈਕਿੰਗ ਕੀਤੀ ਗਈ ਹੈ ਅਤੇ ਸਾਰਾ ਰਿਕਾਰਡ ਵੀ ਚੈੱਕ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉੱਥੇ ਮੌਜੂਦ ਕੁਝ ਲੋਕਾਂ ਨਾਲ ਗੱਲਬਾਤ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਈਜੀ ਰਜਿਸਟਰੀ ਦੇ ਚੰਗੇ ਨਤੀਜੇ ਦੇਖਣ ਨੂੰ ਮਿਲ ਰਹੇ ਹਨ ਅਤੇ ਲੋਕਾਂ ਨੂੰ ਆਪਣੇ ਦਸਤਾਵੇਜ਼ ਰਜਿਸਟਰ ਕਰਵਾਉਣ ਲਈ ਜਿਆਦਾ ਉਡੀਕ ਨਹੀਂ ਕਰਨੀ ਪੈ ਰਹੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਬ ਰਜਿਸਟਰਾਰ ਦਫਤਰਾਂ ਵਿਚ ਕਿਸੇ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ

ਪਿਛਲੀ ਖ਼ਬਰ ਪੁਨਰ ਸੁਰਜੀਤ ਅਕਾਲੀ ਦਲ ਦੀ ਢਿੱਲੋਂ ਨਗਰ ਲੁਹਾਰਾ ਵਿਖੇ ਭਰਵੀਂ ਮੀਟਿੰਗ ਅਗਲੀ ਖ਼ਬਰ ਵਿੱਤ ਤੇ ਠੇਕਾ ਕਮੇਟੀ ਦੀਆਂ ਨਿਯੁਕਤੀਆਂ ਦਾ ਮਾਮਲਾ ਗਰਮਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।