12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਮੋਟਰਸਾਈਕਲ ਲੁੱਟ ਕੇ ਫ਼ਰਾਰ

ਅਜੀਤ ਡੈਸਕ 25-06-2026


ਲੁਧਿਆਣਾ, 24 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇઠਸਾਹਿਬਾਨਾ ਰੋਡ ‘ਤੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਨੌਜਵਾਨ ਤੋਂ ਉਸਦਾ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਸ ਸਬੰਧੀ ਵਿਕਾਸ ਕੁਮਾਰ ਵਾਸੀ ਗੁਰਦੇਵ ਨਗਰ ਦੀ ਸਕਿਾਇਤ ਤੇ ਕੇਸ ਦਰਜ ਕਰ ਲਿਆ ਹੈ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਜਮਾਲਪੁਰ ਦੇ ਇਲਾਕੇઠ ਸਾਹਿਬਾਨਾ ਸੜਕ ‘ਤੇ ਸਥਿਤ ਪ੍ਰੀਪਲਾਈਨ ਪਬਲਿਕ ਸਕੂਲ ਨੇੜੇ ਜਾ ਰਿਹਾ ਸੀ ਕਿ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਉਸ ਪਾਸੋਂ ਮੋਟਰਸਾਈਕਲ ਦੀ ਚਾਬੀ ਦੀ ਮੰਗ ਕੀਤੀ ਜਦੋਂ ਉਸਨੇ ਚਾਬੀ ਦੇਣ ਤੋਂ ਇਨਕਾਰ ਕੀਤਾ ਤਾਂ ਇਨ੍ਹਾਂ ਲੁਟੇਰਿਆਂ ਨੇ ਆਪਣੇ ਪਾਸ ਰੱਖੇ ਹਥਿਆਰ ਕੱਢ ਲਏ ਅਤੇ ਉਸ ਨੂੰ ਡਰਾ ਧਮਕਾ ਕੇ ਉਸ ਪਾਸੋਂ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਵਿਕਾਸ ਵਲੋਂ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਪੁਲਿਸ ਵਲੋਂ ਉੱਥੇ ਨੇੜੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਵੀ ਚੈੱਕ ਕੀਤੀ ਗਈ ਤਾਂ ਜੋ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ 28 ਜੂਨ ਤੋਂ 2 ਜੁਲਾਈ ਤੱਕ ਚੱਲਣ ਵਾਲੀ ਪਲਸ ਪੋਲੀਓ ਮੁਹਿੰਮ ਦੌਰਾਨ 4.90 ਲੱਖ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰ... ਅਗਲੀ ਖ਼ਬਰ ਪਿੰਡ ਰਣੀਆਂ ਦੀ ਮੁੱਖ ਸੜਕ ਦੀ ਹਾਲਤ ਸੁਧਾਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।