17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਆਗੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ’ਚ ਗੈਂਗਸਟਰ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 26-06-2026
ਲੁਧਿਆਣਾ, 25 ਜੂਨ (ਪਰਮਿੰਦਰ ਸਿੰਘ ਆਹੂਜਾ)-ਵੱਖ ਵੱਖ ਕਾਰਵਾਈਆਂ ਕਾਰਨ ਚਰਚਾ ਵਿਚ ਰਹਿਣ ਵਾਲੇ ਆਗੂ ਗੁਰਸਿਮਰਨ ਸਿੰਘ ਮੰਡ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ’ਚ ਪੁਲਿਸ ਨੇ ਗੈਂਗਸਟਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮੰਡ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਗੈਂਗਸਟਰ ਗੋਲਡੀ ਢਿੱਲੋਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਨੂੰ ਵਿਦੇਸ਼ ਦੇ ਨੰਬਰ ਤੋਂ ਕਾਲ ਆਈ, ਜਿਸ ਵਿਚ ਕਾਲ ਕਰਨ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਗੈਂਗਸਟਰ ਗੋਲਡੀ ਢਿੱਲੋਂ ਦੱਸਿਆ ਅਤੇ ਉਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਪੁਲਿਸ ਵਲੋਂ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਹਫ਼ਤੇ ਦੀਆਂ ਗਤੀਵਿਧੀਆਂ ਨੇ ਫੜੀ ਰਫ਼ਤਾਰ ਅਗਲੀ ਖ਼ਬਰ ਪੰਜਾਬ ਨੈਸ਼ਨਲ ਬੈਂਕ ਵਿਖੇ ਇਕਾਈ ਹਸਪਤਾਲ ਵਲੋਂ ਗੁਰਦੇ ਦੀ ਪੱਥਰੀ, ਪ੍ਰੋਸਟੇਟ ਰੋਗਾਂ ਅਤੇ ਅੰਗ ਦਾਨ ਬਾਰੇ ਜਾਗਰੂਕਤਾ ਭਾਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।