17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਹਫ਼ਤੇ ਦੀਆਂ ਗਤੀਵਿਧੀਆਂ ਨੇ ਫੜੀ ਰਫ਼ਤਾਰ

ਅਜੀਤ ਡੈਸਕ 26-06-2026
ਲੁਧਿਆਣਾ, 25 ਜੂਨ (ਡਾ. ਤਰਲੋਚਨ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿਚ ਨਸ਼ਾ ਮੁਕਤੀ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਵਿਸ਼ੇਸ਼ ਮੁਹਿੰਮ ਦਾ ਮਕਸਦ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਘਾਤਕ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ, ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਅਤੇ ਨਸ਼ਾ ਪੀੜਤ ਵਿਅਕਤੀਆਂ ਨੂੰ ਇਲਾਜ, ਕਾਊਂਸਲਿੰਗ ਅਤੇ ਪੁਨਰਵਾਸ ਸੇਵਾਵਾਂ ਨਾਲ ਜੋੜਨਾ ਹੈ। ਸਿਵਲ ਸਰਜਨ ਡਾ. ਰਮਨਦੀਪ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਰੁਣ ਸੱਗੜ , ਸੀਨੀਅਰ ਮੈਡੀਕਲ ਅਫ਼ਸਰ, ਸਿਵਲ ਹਸਪਤਾਲ, ਡਾ. ਅਖਿਲ ਸਰੀਨ, ਡਾ. ਰੋਹਿਤ ਰਾਮਪਾਲ, ਮਨੋਚਿਕਿਤਸਾ ਵਿਭਾਗ ਦੇ ਮਾਹਿਰ ਡਾਕਟਰਾਂ ਅਤੇ ਨਵਜੀਵਨ ਕੇਂਦਰ ਸਿਵਲ ਹਸਪਤਾਲ ਦੇ ਸਟਾਫ਼ ਦੀ ਅਗਵਾਈ ਹੇਠ ਹਫ਼ਤੇ ਭਰ ਦੌਰਾਨ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਪ੍ਰਭਾਵਸ਼ਾਲੀ ਨੁੱਕੜ ਨਾਟਕ ਅਤੇ ਆਈ.ਈ.ਸੀ. ਮੈਟੀਰੀਅਲ ਵੰਡ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਆਮ ਲੋਕਾਂ ਨੂੰ ਨਸ਼ਿਆਂ ਕਾਰਨ ਹੋਣ ਵਾਲੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਨੁਕਸਾਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ । ਇਨ੍ਹਾਂ ਗਤੀਵਿਧੀਆਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣਾ ਅਤੇ ਸਮਾਜ ਵਿਚ ਨਸ਼ਾ-ਮੁਕਤੀ ਪ੍ਰਤੀ ਸਕਾਰਾਤਮਿਕ ਅਤੇ ਜ਼ਿੰਮੇਵਾਰ ਸੋਚ ਨੂੰ ਮਜ਼ਬੂਤ ਕਰਨਾ ਹੈ। ਇਸ ਮੌਕੇ ਮਨੋਚਿਕਿਤਸਾ ਵਿਭਾਗ ਦੇ ਮਾਹਿਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਨਸ਼ੇ ਦੀ ਸਮੱਸਿਆ ਹੈ ਤਾਂ ਉਸ ਨੂੰ ਲੁਕਾਉਣ ਦੀ ਬਜਾਏ ਸਮੇਂ ਸਿਰ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ।
ਪਿਛਲੀ ਖ਼ਬਰ ਨਗਰ ਨਿਗਮ ਕਮਿਸ਼ਨਰ ਅਲੰਕਾਰ ਨੇ ਪ੍ਰਾਪਰਟੀ ਟੈਕਸ ਵਸੂਲੀ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਆਗੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ’ਚ ਗੈਂਗਸਟਰ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।