17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਡਾ. ਕੋਟਨਿਸ ਕੇਂਦਰ ਦਾ ਨਸ਼ਾ ਮੁਕਤ ਅਭਿਆਨ ਸਮਾਪਤ

ਅਜੀਤ ਡੈਸਕ 26-06-2026
ਲੁਧਿਆਣਾ, 25 ਜੂਨ (ਡਾ. ਤਰਲੋਚਨ ਸਿੰਘ)-ਡਾ. ਦਵਾਰਕਾ ਨਾਥ ਕੋਟਨਿਸ ਸਿਹਤ ਅਤੇ ਸਿੱਖਿਆ ਕੇਂਦਰ ਵਲੋਂ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੇ ਸਹਿਯੋਗ ਨਾਲ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੇ ਸਬੰਧ ਵਿਚ ‘ਨਸ਼ਾ ਮੁਕਤ ਭਾਰਤ ਅਭਿਆਨ-ਵਿਕਸਿਤ ਭਾਰਤ ਦੀ ਪਛਾਣ’ ਵਿਸ਼ੇ ‘ਤੇ ਆਧਾਰਿਤ 10-ਰੋਜ਼ਾ ਵਿਆਪਕ ਜਾਗਰੂਕਤਾ ਅਭਿਆਨ ਅੱਜ ਇਕ ਪ੍ਰਭਾਵਸ਼ਾਲੀ ਸਮਾਰੋਹ ਦੇ ਨਾਲ ਸਫਲਤਾਪੂਰਵਕ ਸਮਾਪਤ ਹੋਇਆ। ਇਸ ਮੌਕੇ ਸੰਸਥਾ ਦੇ ਨਿਰਦੇਸ਼ਕ ਡਾ. ਇੰਦਰਜੀਤ ਸਿੰਘ ਨੇ ਮੁੱਖ ਮਹਿਮਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਵਿਸ਼ੇਸ਼ ਮਹਿਮਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਲੁਧਿਆਣਾ ਦੇ ਪ੍ਰਧਾਨ ਜਸਵੰਤ ਸਿੰਘ ਛਾਪਾ, ਸਮਾਜ ਸੇਵੀ ਪ੍ਰਯਾਗ ਅਰੋੜਾ ਅਤੇ ਸੋਨੀਆ ਅਰੋੜਾ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਆਪਣੇ ਵਿਸ਼ੇਸ਼ ਸੰਬੋਧਨ ਕਰਦਿਆਂ ਡਾ. ਇੰਦਰਜੀਤ ਸਿੰਘ ਨੇ ਰਾਸ਼ਟਰੀ ਅਤੇ ਰਾਜ ਪੱਧਰ ਦੇ ਸਿਹਤ ਸਰਵੇਖਣਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੰਜਾਬ ਵਿਚ ਨਸ਼ੀਲੇ ਪਦਾਰਥਾਂ ’ਤੇ ਨਿਰਭਰਤਾ ਰਾਸ਼ਟਰੀ ਔਸਤ ਨਾਲੋਂ ਲਗਭਗ ਤਿੰਨ ਗੁਣਾ ਵੱਧ ਹੈ ਅਤੇ ਰਾਜ ਦਾ ਇਕ ਵੱਡਾ ਹਿੱਸਾ ਖ਼ਾਸ ਕਰਕੇ 15 ਤੋਂ 35 ਸਾਲ ਦੇ ਨੌਜਵਾਨ ਓਪੀਓਡਜ਼ ਅਤੇ ਸਿੰਥੈਟਿਕ ਨਸ਼ਿਆਂ ਦੇ ਚੁੰਗਲ ਵਿਚ ਫਸੇ ਹੋਏ ਹਨ, ਜਿਸ ਨੂੰ ਰੋਕਣ ਲਈ ਜ਼ਮੀਨੀ ਪੱਧਰ ’ਤੇ ਅਜਿਹੇ ਜਾਗਰੂਕਤਾ ਅਭਿਆਨਾਂ ਦੀ ਬਹੁਤ ਸਖ਼ਤ ਲੋੜ ਹੈ ਤਾਂ ਜੋ ਨੌਜਵਾਨਾਂ ਨੂੰ ਬਚਾ ਕੇ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ। ਜਸਵੰਤ ਸਿੰਘ ਛਾਪਾ ਨੇ ਸੰਸਥਾ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਵਰਿੰਦਰ ਸਿੰਘ ਟਿਵਾਣਾ ਨੇ ਪ੍ਰੋਗਰਾਮ ਵਿਚ ਹਾਜ਼ਰ ਸਾਰੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਰਹਿਣ ਅਤੇ ਜੀਵਨ ਵਿਚ ਕਦੇ ਵੀ ਨਸ਼ਾ ਨਾ ਕਰਨ ਦੀ ਸਹੁੰ ਚੁਕਾਈ। ਆਖ਼ਰੀ ਦਿਨ ਦੀਆਂ ਗਤੀਵਿਧੀਆਂ ਦੀ ਰੂਪ ਰੇਖਾ ਤਿਆਰ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੀ ਸੰਸਥਾ ਦੇ ਸਮਰਪਿਤ ਦਲ, ਜਿਸ ਵਿਚ ਖੇਤਰ ਕੋਆਰਡੀਨੇਟਰ ਗਗਨਦੀਪ, ਕੇਂਦਰ ਇੰਚਾਰਜ ਕੁਮਾਰੀ ਮਨੀਸ਼ਾ ਅਤੇ ਸਹਿਯੋਗੀ ਮੈਂਬਰ ਰੀਤੂ, ਮਹੇਸ਼, ਮੀਨੂ, ਦਕਸ਼, ਤਰਸੇਮ ਲਾਲ, ਰਾਜਨ, ਡਾ. ਰਘੁਬੀਰ, ਉਪੇਂਦਰ ਸਿੰਘ ਅਤੇ ਮਨਪ੍ਰੀਤ ਸਿੰਘ ਦੇ ਅਣਥੱਕ ਅਤੇ ਸ਼ਲਾਘਾਯੋਗ ਯਤਨਾਂ ਦੀ ਸਮੂਹ ਪਤਵੰਤੇ ਮਹਿਮਾਨਾਂ ਵਲੋਂ ਪ੍ਰਸ਼ੰਸਾ ਕੀਤੀ ਗਈ।
ਪਿਛਲੀ ਖ਼ਬਰ ਬਹੂ ਮੰਜ਼ਿਲਾਂ ਹੌਜ਼ਰੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ ਅਗਲੀ ਖ਼ਬਰ ਨਗਰ ਨਿਗਮ ਕਮਿਸ਼ਨਰ ਅਲੰਕਾਰ ਨੇ ਪ੍ਰਾਪਰਟੀ ਟੈਕਸ ਵਸੂਲੀ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।