15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਡੰਪ ਸਾਈਟ ’ਤੇ ਕਮਿਸ਼ਨਰ ਵਲੋਂ ਨਿਰੀਖਣ

ਅਜੀਤ ਡੈਸਕ 26-06-2026
ਲੁਧਿਆਣਾ, 25 ਜੂਨ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਵਲੋਂ ਸ਼ਹਿਰ ਵਿਚ ਕੂੜਾ ਪ੍ਰਬੰਧਨ ਨੂੰ ਹੋਰ ਸੁਚਾਰੂ ਬਣਾਉਣ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ। ਇਸੇ ਤਹਿਤ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਬੁੱਧਵਾਰ ਨੂੰ ਤਾਜਪੁਰ ਰੋਡ ਸਥਿਤ ਨਗਰ ਨਿਗਮ ਦੀ ਮੁੱਖ ਡੰਪ ਸਾਈਟ ਦਾ ਨਿਰੀਖਣ ਕੀਤਾ। ਨਿਰੀਖਣ ਦੌਰਾਨ ਕਮਿਸ਼ਨਰ ਅਲੰਕਾਰ ਨੇ ਲਗਭਗ 20 ਲੱਖ ਮੀਟਰਿਕ ਟਨ ਲੈਗੇਸੀ ਕੂੜੇ ਅਤੇ ਸ਼ਹਿਰ ਵਿਚ ਰੋਜ਼ਾਨਾ ਪੈਦਾ ਹੋ ਰਹੇ ਤਾਜ਼ੇ ਕੂੜੇ ਦੇ ਨਿਪਟਾਰੇ ਲਈ ਚੱਲ ਰਹੇ ਵੱਡੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਕੂੜਾ ਨਿਪਟਾਰੇ ਨਾਲ ਜੁੜੇ ਪ੍ਰੋਜੈਕਟਾਂ ਵਿਚ ਹੋਰ ਤੇਜ਼ੀ ਲਿਆਉਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ। ਕਮਿਸ਼ਨਰ ਨੇ ਖ਼ਾਸ ਤੌਰ ‘ਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਮਾਨਸੂਨ ਦੇ ਮੌਸਮ ਦੌਰਾਨ ਮੁੱਖ ਡੰਪ ਸਾਈਟ ਤੱਕ ਪਹੁੰਚ ਵਿਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ ਤਾਂ ਜੋ ਕੂੜਾ ਪ੍ਰਬੰਧਨ ਪ੍ਰਭਾਵਿਤ ਨਾ ਹੋਵੇ ਅਤੇ ਸ਼ਹਿਰ ਵਿਚ ਸਫ਼ਾਈ ਪ੍ਰਬੰਧ ਸੁਚਾਰੂ ਢੰਗ ਨਾਲ ਜਾਰੀ ਰਹੇ। ਇਸ ਮੌਕੇ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਨਿਗਰਾਨ ਇੰਜੀਨੀਅਰ ਸ਼ਾਮ ਲਾਲ ਗੁਪਤਾ, ਨਿਗਰਾਨ ਇੰਜੀਨੀਅਰ ਪ੍ਰਵੀਨ ਸਿੰਗਲਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਪੀ.ਏ.ਯੂ. ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੇ ਵਫ਼ਦ ਵਲੋਂ ਪੀ.ਏ.ਯੂ. ਦੇ ਉਪ-ਕੁਲਪਤੀ ਨਾਲ ਮੁਲਾਕਾਤ ਅਗਲੀ ਖ਼ਬਰ ਖਤਰਨਾਕ ਲੁਟੇਰਾ ਗਰੋਹ ਦਾ ਸਰਗਨਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।