11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਰੈਸਟੋਰੈਂਟ ਮੁਲਾਜ਼ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਦੋ ਕਾਬੂ

ਅਜੀਤ ਡੈਸਕ 28-06-2026
ਲੁਧਿਆਣਾ, 27 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਵਿਚ ਪੈਂਦੇ ਇਲਾਕੇ ਸਾਊਥ ਸਿਟੀ ਸਥਿਤ ਨੋਇਰ ਰੈਸਟੋਰੈਂਟ ਵਿਚ ਮੁਲਾਜ਼ਮਾਂ ਦੀ ਕੁੱਟਮਾਰ ਕਰਨ ਵਾਲੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ, ਜਦਕਿ ਤਿੰਨ ਅਜੇ ਫ਼ਰਾਰ ਦੱਸੇ ਜਾਂਦੇ ਹਨ। ਪੁਲਿਸ ਵਲੋਂ ਇਹ ਕਾਰਵਾਈ ਰੈਸਟੋਰੈਂਟ ਦੇ ਮਾਲਕ ਜਸਮੀਤ ਸਿੰਘ ਵਾਸੀ ਅਰਬਨ ਅਸਟੇਟ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਸੁਰਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਮਨੀ ਵਾਸੀ ਪਿੰਡ ਜੱਸੋਵਾਲ ਨੂੰ ਕਾਬੂ ਕੀਤਾ ਹੈ। ਜਦਕਿ ਇਹਨਾਂ ਦੇ ਸਾਥੀ ਅਮਨਦੀਪ ਸਿੰਘ ਪੁੱਤਰ ਕੁਲਵੰਤ ਸਿੰਘ, ਅਮਨਦੀਪ ਸਿੰਘ ਘੋਨਾ ਅਤੇ ਜਸਪ੍ਰੀਤ ਸਿੰਘ ਜੱਸਾ ਅਜੇ ਫ਼ਰਾਰ ਦੱਸੇ ਜਾਂਦੇ ਹਨ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਕਤ ਕਥਿਤ ਦੋਸ਼ੀ ਉਸਦੇ ਰੈਸਟੋਰੈਂਟ ਵਿਚ ਆਏ ਅਤੇ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਵਰਕਰਾਂ ਨਾਲ ਉਲਝ ਪਏ। ਇਹਨਾਂ ਕਥਿਤ ਦੋਸ਼ੀਆਂ ਵਲੋਂ ਵਰਕਰਾਂ ਦੀ ਕੁੱਟਮਾਰ ਕੀਤੀ ਗਈ ਤੇ ਬਾਅਦ ਵਿਚ ਧਮਕੀਆਂ ਦੇ ਕੇ ਫ਼ਰਾਰ ਹੋ ਗਏ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫ਼ਰਾਰ ਹੋਏ ਕਥਿਤ ਦੋਸ਼ੀਆਂ ਦੀ ਭਾਲ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਲੁਧਿਆਣਾ ਦੌਰ ’ਤੇ ਅਗਲੀ ਖ਼ਬਰ ਵਿੱਤ ਤੇ ਠੇਕਾ ਕਮੇਟੀ ਦੇ ਗਠਨ ’ਤੇ ਭਾਰਤੀ ਜਨਤਾ ਪਾਰਟੀ ਦਾ ਨਿਸ਼ਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।