12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਹੋਟਲ ਦੇ ਬਾਹਰੋਂ ਚੋਰ ਥਾਰ ਚੋਰੀ ਕਰਕੇ ਹੋਏ ਫ਼ਰਾਰ

ਅਜੀਤ ਡੈਸਕ 28-06-2026
ਲੁਧਿਆਣਾ, 27 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਰ ਕੇ ਗ੍ਰੈਂਡ ਹੋਟਲ ਵਿਚ ਚੋਰ ਇਕ ਥਾਰ ਚੋਰੀ ਕਰਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਬਿਲਾਲ ਹੁਸੈਨ ਵਾਸੀ ਜੇ.ਜੇ. ਕਾਲੋਨੀ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੀ ਥਾਰ ਕਾਰ ਨੂੰ ਹੋਟਲ ਦੇ ਬਾਹਰ ਖੜ੍ਹਾ ਕਰਕੇ ਗਿਆ ਸੀ। ਜਦੋਂ ਉਹ ਕੁੱਝ ਦੇਰ ਬਾਅਦ ਉਥੇ ਆਇਆ ਤਾਂ ਉਸਦੀ ਕਾਰ ਉਥੇ ਨਹੀਂ ਸੀ, ਜਿਸ ‘ਤੇ ਸ਼ਿਕਾਇਤਕਰਤਾ ਨੇ ਇਹ ਸਾਡਾ ਮਾਮਲਾ ਪੁਲਿਸ ਦੇ ਧਿਆਨ ‘ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਜਾਂਚ ਕਰ ਰਹੀ ਹੈ।
ਚੋਰੀਸ਼ੂਦਾ ਐਕਟਿਵਾ ਬਰਾਮਦ
ਪੁਲਿਸ ਨੇ ਯੂਸਫ਼ ਵਾਸੀ ਈਸਾ ਨਗਰੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਇਕ ਚੋਰੀਸ਼ੁਦਾ ਐਕਟਿਵਾ ਬਰਾਮਦ ਕੀਤਾ ਹੈ। ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।
ਨਾਜਾਇਜ਼ ਸ਼ਰਾਬ ਬਰਾਮਦ
ਪੁਲਿਸ ਨੇ ਪਿੰਡ ਗਿੱਲ ਨੇੜੇ ਛਾਪਾਮਾਰੀ ਕਰਕੇ 90 ਲੀਟਰ ਸ਼ਰਾਬ ਬਰਾਮਦ ਕੀਤੀ ਹੈ। ਜਦਕਿ ਸ਼ਰਾਬ ਦਾ ਮਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸਿਟੀ ਕਾਲੋਨੀ ਨੇੜੇ ਇਕ ਨੌਜਵਾਨ ਨਾਜਾਇਜ਼ ਸ਼ਰਾਬ ਵੇਚ ਰਿਹਾ ਹੈ। ਜਦੋਂ ਪੁਲਿਸ ਨੇ ਉਥੇ ਛਾਪਾਮਾਰੀ ਕੀਤੀ ਤਾਂ ਕਥਿਤ ਦੋਸ਼ੀ ਸ਼ਰਾਬ ਛੱਡ ਕੇ ਫ਼ਰਾਰ ਹੋ ਗਿਆ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।
ਵਿਦੇਸ਼ ਭੇਜਣ ਦੇ ਮਾਮਲੇ ’ਚ ਧੋਖਾਧੜੀ
ਪੁਲਿਸ ਨੇ ਬਲਬੀਰ ਸਿੰਘ ਵਾਸੀ ਪਿੰਡ ਕਾਠਗੜ੍ਹ ਦੀ ਸ਼ਿਕਾਇਤ ‘ਤੇ ਸਮਾਰਟ ਸਟੱਡੀ ਇਮੀਗ੍ਰੇਸ਼ਨ ਸੈਂਟਰ ਦੇ ਪ੍ਰਬੰਧਕ ਰੋਹਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸਦੇ ਲੜਕੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਉਸ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਫਾਈਲ ਲਗਾਉਣ ਸਮੇਂ ਕੁੱਝ ਜਾਲੀ ਦਸਤਾਵੇਜ਼ ਵੀ ਲਗਾ ਦਿੱਤੇ ਤੇ ਉਸ ਦੇ ਦਸਤਾਵੇਜ਼ਾਂ ਦੀ ਦੁਰਵਰਤੋਂ ਕੀਤੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨਸ਼ਾ ਕਰਦਾ ਕਾਬੂ
ਪੁਲਿਸ ਨੇ ਡਾਬਾ ਇਲਾਕੇ ਸਥਿਤ ਸਰਕਾਰੀ ਫਲੈਟਾਂ ਦੇ ਨੇੜੇ ਇਕ ਨੌਜਵਾਨ ਨੂੰ ਨਸ਼ਾ ਕਰਦੇ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਨੌਜਵਾਨ ਦੀ ਸ਼ਨਾਖ਼ਤ ਸਾਜਨ ਸ਼ਰਮਾ ਵਜੋਂ ਕੀਤੀ ਗਈ ਹੈ। ਪੁਲਿਸ ਵਲੋਂ ਉਸ ਪਾਸੋਂ ਨਸ਼ਾ ਵੀ ਬਰਾਮਦ ਕੀਤਾ ਗਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
ਹੈਰੋਇਨ ਬਰਾਮਦ
ਪੁਲਿਸ ਨੇ ਗੁਰਵਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਮਾਇਆਪੁਰੀ ਨੂੰ ਕਾਬੂ ਕਰਕੇ ਉਸੇ ਕਬਜ਼ੇ ਵਿਚੋਂ ਸੱਤ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਉਸ ਨੂੰ ਕੋਰਟ ਕੰਪਲੈਕਸ ਨੇੜਿਓਂ ਕਾਬੂ ਕੀਤਾ ਹੈ, ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।
ਸਕੂਟਰ ਚੋਰੀ
ਸਥਾਨਕ ਰੋਜ਼ ਗਾਰਡਨ ਦੇ ਬਾਹਰੋਂ ਚੋਰਾਂ ਵਲੋਂ ਆਂਚਲ ਸਿੰਗਲਾ ਦਾ ਸਕੂਟਰ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਸੀਸੂ ਕੰਪਲੈਕਸ ਵਿਖੇ ਮਨਾਏ ਗਏ ਅੰਤਰਰਾਸ਼ਟਰੀ ਐਮ.ਐਸ.ਐਮ.ਈ. ਦਿਵਸ ਮੌਕੇ ਸੀਸੂ ਨੇ ਕੀਤੀ ਸੋਨਾਲੀਕਾ ਵਿਕਰੇਤਾ ਵਿਕਾਸ ਪ੍ਰੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।