12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

ਅਜੀਤ ਡੈਸਕ 28-06-2026

ਲੁਧਿਆਣਾ, 27 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਾਮ ਇਨਕਲੇਵ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਹਰਮੀਤ ਸਿੰਘ ਵਜੋਂ ਕੀਤੀ ਗਈ ਹੈ। ਉਸ ਦੀ ਉਮਰ 49 ਸਾਲ ਦੇ ਕਰੀਬ ਸੀ। ਹਰਮੀਤ ਸਿੰਘ ਮੋਟਰਸਾਈਕਲ ‘ਤੇ ਪਾਮ ਇਨਕਲੇਵ ਨੇੜੇ ਜਾ ਰਿਹਾ ਸੀ ਕਿ ਇਕ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਵਲੋਂ ਇਸ ਮਾਮਲੇ ਵਿਚ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਹਰਮੀਤ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।
ਪਿਛਲੀ ਖ਼ਬਰ ਟੈਕਸ ਦੇ ਮਾਮਲੇ ’ਚ ਧੋਖਾਧੜੀ ਕਰਨ ਵਾਲੇ ਕਾਰੋਬਾਰੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਹੋਟਲ ਦੇ ਬਾਹਰੋਂ ਚੋਰ ਥਾਰ ਚੋਰੀ ਕਰਕੇ ਹੋਏ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।