11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸਿੱਖ ਗੁਰੂਆਂ ਖਿਲਾਫ਼ ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ’ਚ ਨਾਮਜ਼ਦ ਦੋਸ਼ੀ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਨਿਹੰਗ ਸਿੰਘਾਂ ਵਲੋਂ ਪ੍ਰਦਰਸ਼ਨ

ਅਜੀਤ ਡੈਸਕ 29-06-2026

ਲੁਧਿਆਣਾ, 28 ਜੂਨ (ਪਰਮਿੰਦਰ ਸਿੰਘ ਆਹੂਜਾ)-ਸਿੱਖ ਗੁਰੂਆਂ ਖਿਲਾਫ ਸੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਲੈ ਕੇ ਨਾਮਜਦ ਦੋਸ਼ੀ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਅੱਜ ਬਸਤੀ ਜੋਧੇਵਾਲ ਚੌਂਕ ਵਿਚ ਨਿਹੰਗ ਸਿੰਘਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ, ਜਿਸ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣ ਗਈ। ਜਾਣਕਾਰੀ ਅਨੁਸਾਰ ਬੀਤੇ ਦਿਨ ਇਸ ਮਾਮਲੇ ਵਿਚ ਪੁਲਿਸ ਵਲੋਂ ਚੇਤਨ ਸ਼ਰਮਾ ਨਾਮੀ ਨੌਜਵਾਨ ਨੂੰ ਨਾਮਜ਼ਦ ਕੀਤਾ ਗਿਆ ਸੀ। ਉਸ ਵਲੋਂ ਕਥਿਤ ਤੌਰ ‘ਤੇ ਸੋਸ਼ਲ ਮੀਡੀਆ ਤੇ ਸਿੱਖ ਗੁਰੂਆਂ ਖਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਸਨ, ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਕੇਸ ਦਰਜ ਕੀਤਿਆਂ ਨੂੰ ਇਕ ਹਫਤੇ ਤੋਂ ਵੱਧ ਸਮਾਂ ਹੋ ਗਿਆ ਹੈ, ਪਰ ਪੁਲਿਸ ਵਲੋਂ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ। ਪ੍ਰਦਰਸ਼ਨਕਾਰੀਆਂ ਵਲੋਂ ਕੀਤੇ ਪ੍ਰਦਰਸ਼ਨ ਕਾਰਨ ਬਸਤੀ ਜੋਧੇਵਾਲ ਚੌਂਕ ਵਿਚ ਆਵਾਜਾਈ ਪੂਰੀ ਤਰ੍ਹਾਂ ਨਾਲ ਠੱਪ ਹੋ ਗਈ ਤੇ ਵਾਹਨਾਂ ਦੀਆਂ ਲੰਬੀਆਂ ਲੰਬੀਆਂ ਕਤਾਰਾਂ ਉਥੇ ਲੱਗ ਗਈਆਂ। ਸੂਚਨਾ ਮਿਲਦੇ ਉੱਚ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਚੇਤਨ ਸ਼ਰਮਾ ਨੂੰ ਜਲਦ ਗ੍ਰਿਫਤਾਰ ਕਰਨ ਦਾ ਭਰੋਸਾ ਦਿੱਤਾ। ਜਿਸ ’ਤੇ ਇਹ ਪ੍ਰਦਰਸ਼ਨਕਾਰੀ ਸ਼ਾਂਤ ਹੋਏ। ਪ੍ਰਦਰਸ਼ਨ ਕਾਰਨ ਉਥੇ ਸੜਕ ‘ਤੇ ਕਈ ਘੰਟੇ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਰਹੀ, ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਜੇਕਰ ਪੁਲਿਸ ਵਲੋਂ ਉਸ ਨੂੰ ਜਲਦ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਮੁੜ ਤੋਂ ਪ੍ਰਦਰਸ਼ਨ ਕਰਨਗੇ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।

ਪਿਛਲੀ ਖ਼ਬਰ ਪਲਸ ਪੋਲਿਓ ਮੁਹਿੰਮ ਦਾ ਸਫਲ ਆਗਾਜ਼ ਅਗਲੀ ਖ਼ਬਰ ਸਾਬਕਾ ਵਿਧਾਇਕ ਮੰਨਾ ਦੀ ਅਗਵਾਈ ਹੇਠ ਮਨਦੀਪ ਸਿੰਘ ਨੇ ਪਰਿਵਾਰ ਸਮੇਤ ਭਾਜਪਾ ’ਚ ਕੀਤੀ ਸ਼ਾਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।