11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਪਲਸ ਪੋਲਿਓ ਮੁਹਿੰਮ ਦਾ ਸਫਲ ਆਗਾਜ਼

ਅਜੀਤ ਡੈਸਕ 29-06-2026
ਲੁਧਿਆਣਾ, 28 ਜੂਨ (ਡਾ. ਤਰਲੋਚਨ ਸਿੰਘ)-ਰਾਸ਼ਟਰੀ ਪਲਸ ਪੋਲਿਓ ਮੁਹਿੰਮ ਦਾ ਆਗਾਜ਼ ਅੱਜ ਲੁਧਿਆਣਾ ਜ਼ਿਲ੍ਹੇ ਵਿਚ ਉਤਸ਼ਾਹ ਨਾਲ ਕੀਤਾ ਗਿਆ। ਸਿਵਲ ਸਰਜਨ ਡਾ. ਰਮਨਦੀਪ ਕੌਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਸਿੰਘ ਨੇ ਸਿਵਲ ਹਸਪਤਾਲ ਵਿਖੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ। ਮੁਹਿੰਮ ਦੇ ਪਹਿਲੇ ਹੀ ਦਿਨ ਜ਼ਿਲ੍ਹੇ ਭਰ ਵਿਚ 5 ਸਾਲ ਤੱਕ ਦੀ ਉਮਰ ਦੇ ਲਗਭਗ 1,01,571 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ। ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਕਿਹਾ ਕਿ ਹਰ ਬੱਚੇ ਤੱਕ ਪੋਲੀਓ ਦੀਆਂ ਦੋ ਬੂੰਦਾਂ ਪਹੁੰਚਾਉਣਾ ਸਿਹਤ ਵਿਭਾਗ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੋਲੀਓ ਤੋਂ ਸੁਰੱਖਿਆ ਲਈ ਹਰ ਪੰਜ ਸਾਲ ਤੱਕ ਦੇ ਬੱਚੇ ਨੂੰ ਪੋਲੀਓ ਦੀ ਖ਼ੁਰਾਕ ਪਿਲਾਉਣਾ ਬਹੁਤ ਜ਼ਰੂਰੀ ਹੈ, ਭਾਵੇਂ ਉਹ ਪਹਿਲਾਂ ਵੀ ਰੁਟੀਨ ਟੀਕਾਕਰਨ ਤਹਿਤ ਪੋਲੀਓ ਦੀਆਂ ਖ਼ੁਰਾਕਾਂ ਲੈ ਚੁੱਕਾ ਹੋਵੇ। ਉਨ੍ਹਾਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾਣ ਵਾਲੀਆਂ ਸਿਹਤ ਟੀਮਾਂ ਦਾ ਪੂਰਾ ਸਹਿਯੋਗ ਕਰਨ ਤਾਂ ਜੋ ਕੋਈ ਵੀ ਬੱਚਾ ਇਸ ਮੁਹਿੰਮ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬੂਥ ਗਤੀਵਿਧੀ ਤੋਂ ਬਾਅਦ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਉਨ੍ਹਾਂ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣਗੀਆਂ, ਜੋ ਕਿਸੇ ਕਾਰਨ ਬੂਥਾਂ ਤੱਕ ਨਹੀਂ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਟੀਚਾ ਜ਼ਿਲ੍ਹੇ ਦੇ ਹਰ ਯੋਗ ਬੱਚੇ ਤੱਕ ਪਹੁੰਚਣਾ ਅਤੇ 100 ਫ਼ੀਸਦੀ ਕਵਰੇਜ ਯਕੀਨੀ ਬਣਾਉਣਾ ਹੈ। ਡਾ. ਰਮਨਦੀਪ ਕੌਰ ਨੇ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ, ਸੁਪਰਵਾਈਜ਼ਰਾਂ, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਵਲੰਟੀਅਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਮਾਪਿਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪਣੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿਚ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪੇਂਡੂ, ਸ਼ਹਿਰੀ ਅਤੇ ਪੈਰੀ-ਅਰਬਨ ਖੇਤਰਾਂ ਵਿਚ ਘਰ-ਘਰ ਜਾ ਕੇ ਮੁਹਿੰਮ ਜਾਰੀ ਰਹੇਗੀ ਤਾਂ ਜੋ ਕੋਈ ਵੀ ਯੋਗ ਬੱਚਾ ਪੋਲੀਓ ਦੀ ਖ਼ੁਰਾਕ ਤੋਂ ਵਾਂਝਾ ਨਾ ਰਹੇ। ਸਿਹਤ ਵਿਭਾਗ ਨੇ ਇਕ ਵਾਰ ਫਿਰ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਟੀਮਾਂ ਦਾ ਸਹਿਯੋਗ ਕਰਨ ਅਤੇ ਲੁਧਿਆਣਾ ਨੂੰ ਪੋਲੀਓ ਮੁਕਤ ਬਣਾਈ ਰੱਖਣ ਵਿਚ ਆਪਣਾ ਯੋਗਦਾਨ ਪਾਉਣ।
ਪਿਛਲੀ ਖ਼ਬਰ ਪੰਮਾ ਜੱਸੋਵਾਲ ਕਾਂਗਰਸ ਦੇ ਜ਼ਿਲ੍ਹਾ ਸੋਸ਼ਲ ਮੀਡੀਆ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਸਿੱਖ ਗੁਰੂਆਂ ਖਿਲਾਫ਼ ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ’ਚ ਨਾਮਜ਼ਦ ਦੋਸ਼ੀ ਦੀ ਗ੍ਰਿਫਤਾਰੀ ਦੀ ਮੰਗ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।