11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਪੰਮਾ ਜੱਸੋਵਾਲ ਕਾਂਗਰਸ ਦੇ ਜ਼ਿਲ੍ਹਾ ਸੋਸ਼ਲ ਮੀਡੀਆ ਕੋਆਰਡੀਨੇਟਰ ਨਿਯੁਕਤ

ਅਜੀਤ ਡੈਸਕ 29-06-2026
ਆਲਮਗੀਰ, 28 ਜੂਨ (ਜਰਨੈਲ ਸਿੰਘ ਪੱਟੀ)-ਸੀਨੀਅਰ ਕਾਂਗਰਸੀ ਆਗੂ ਪਰਮਜੀਤ ਸਿੰਘ ਪੰਮਾ ਜੱਸੋਵਾਲ ਦੀਆਂ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਹਾਈ ਕਮਾਂਡ ਨੇ ਉਨ੍ਹਾਂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਸੋਸ਼ਲ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਆਪਣੀ ਨਿਯੁਕਤੀ ’ਤੇ ਪੰਮਾ ਜੱਸੋਵਾਲ ਨੇ ਕਾਂਗਰਸ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਂਗਰਸ ਸੋਸ਼ਲ ਮੀਡੀਆ ਦੇ ਚੇਅਰਮੈਨ ਗੁਰਜੋਤ ਸਿੰਘ ਢੀਂਡਸਾ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਦਿਹਾਤੀ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਪ੍ਰਧਾਨ ਤੇਜਿੰਦਰ ਸਿੰਘ ਲਾਡੀ ਜੱਸੜ, ਬਲਾਕ ਪ੍ਰਧਾਨ ਨੋਨੀ ਸੀਲੋਂ, ਪਰਮਿੰਦਰ ਸਿੰਘ ਗਾਬੀ ਮੀਡੀਆ ਇੰਚਾਰਜ, ਸਾਬਕਾ ਸਰਪੰਚ ਰਵਦੀਪ ਸਿੰਘ ਬਿੱਟੂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਪਾਰਟੀ ਹਾਈ ਕਮਾਂਡ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪੂਰੀ ਮਿਹਨਤ ਤੇ ਤਨਦੇਹੀ ਨਾਲ ਪਾਰਟੀ ਨੀਤੀਆਂ ਨੂੰ ਜਨ ਜਨ ਤੱਕ ਪਹੁੰਚਾਉਣ ਦਾ ਕੰਮ ਕਰਨਗੇ। ਪੰਮਾ ਜੱਸੋਵਾਲ ਦੀ ਨਿਯੁਕਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੁਖਵੰਤ ਸਿੰਘ ਲਾਲੀ ਜੱਸੋਵਾਲ, ਅਮੋਲਕ ਸਿੰਘ, ਬਲਜੀਤ ਸਿੰਘ, ਨਵਤੇਜ ਸਿੰਘ, ਹਰਵਿੰਦਰਪਾਲ ਸਿੰਘ, ਜਗਤਾਰ ਸਿੰਘ, ਸੋਨੀ ਪ੍ਰਧਾਨ, ਗੁਰਮੀਤ ਕੌਰ ਸਾਬਕਾ ਸਰਪੰਚ, ਟੀਟੂ ਧਾਲੀਵਾਲ, ਤਰਸੇਮ ਸਿੰਘ ਪੱਪੀ ਗਰੇਵਾਲ, ਹਰਭਜਨ ਸਿੰਘ ਧਾਮੀ, ਪੁਸ਼ਪਿੰਦਰ ਕੌਰ, ਭਵਨਦੀਪ ਕੌਰ, ਅਰਸ਼ਦੀਪ ਕੌਰ, ਹਰਪ੍ਰੀਤ ਕੌਰ ਗੋਪਾਲਪੁਰ, ਸੁਖਦੀਪ ਕੌਰ ਪੱਦੀ, ਹਰਵਿੰਦਰ ਕੌਰ ਚੁਬਕੀ ਨੇ ਕਿਹਾ ਕਿ ਪੰਮਾ ਜੱਸੋਵਾਲ ਦੀ ਨਿਯੁਕਤੀ ਨਾਲ ਇਲਾਕੇ ਅੰਦਰ ਕਾਂਗਰਸ ਨੂੰ ਵੱਡੀ ਮਜ਼ਬੂਤੀ ਮਿਲੇਗੀ।
ਪਿਛਲੀ ਖ਼ਬਰ ਪਰਮਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਪਲਸ ਪੋਲਿਓ ਮੁਹਿੰਮ ਦਾ ਸਫਲ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।