11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਕਿੰਨਰ ’ਤੇ ਹਮਲਾ ਕਰਨ ਦੇ ਮਾਮਲੇ ਵਿਚ ਅੱਠ ਕਿੰਨਰਾਂ ਸਮੇਤ 10 ਖਿਲਾਫ਼ ਕੇਸ ਦਰਜ

ਅਜੀਤ ਡੈਸਕ 29-06-2026
ਲੁਧਿਆਣਾ, 28 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਕਿੰਨਰ ‘ਤੇ ਹਮਲਾ ਕਰਨ ਦੇ ਮਾਮਲੇ ਵਿਚ ਅੱਠ ਕਿੰਨਰਾ ਸਮੇਤ 10 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਖਵਾਜਾ ਕੋਠੀ ਦੀ ਰਹਿਣ ਵਾਲੀ ਛੋਟੀ ਮਹੰਤ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਰਵੀਨਾ, ਮੋਨਾ, ਪੂਜਾ, ਸੁਹਾਨਾ, ਰਸਿਕਾ, ਰੂਬੀ, ਰਹਿਮਤ, ਹਿਫਾਜ਼ਤ, ਢੋਲਕੀ ਮਾਸਟਰ ਦਿਲਾਵਰ ਅਤੇ ਡਰਾਈਵਰ ਸ਼ਿਵ ਕੁਮਾਰ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਹ ਬੀਤੇ ਦਿਨ ਆਤਮ ਨਗਰ ਵਿਚ ਵਧਾਈ ਲੈਣ ਲਈ ਗਈ ਸੀ ਜਿੱਥੇ ਕਿ ਪਹਿਲਾਂ ਤੋਂ ਹੀ ਉਕਤ ਕਥਿਤ ਦੋਸ਼ੀ ਵਧਾਈ ਲੈ ਰਹੇ ਸਨ। ਜਦੋਂ ਉਸਨੇ ਇਲਾਕਾ ਉਸਦਾ ਹੋਣ ਦਾ ਕਹਿ ਕੇ ਇਸ ਦਾ ਵਿਰੋਧ ਕੀਤਾ ਤਾਂ ਕਥਿਤ ਦੋਸ਼ੀ ਉੱਥੇ ਚਲੇ ਗਏ, ਜਦੋਂ ਉਹ ਵਧਾਈ ਲੈ ਕੇ ਵਾਪਸ ਦਾਣਾ ਮੰਡੀ ਨੇੜੇ ਜਾ ਰਹੀ ਸੀ ਤਾਂ ਉਕਤ ਕਥਿਤ ਦੋਸ਼ੀਆਂ ਨੇ ਉਸ ‘ਤੇ ਹਮਲਾ ਕਰ ਦਿੱਤਾ, ਜਿਸ ਦੇ ਸਿੱਟੇ ਵਜੋਂ ਉਹ ਜ਼ਖਮੀ ਹੋ ਗਈ। ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਮਨੀ ਬਿਰਲਾ ਆਤਮ ਨਗਰ ਯੂਥ ਕਾਂਗਰਸ ਦੇ ਉਪ ਪ੍ਰਧਾਨ ਬਣੇ ਅਗਲੀ ਖ਼ਬਰ ਪੰਜਾਬ ਦੇ ਵੱਡੇ ਵੱਡੇ ਦਿੱਗਜ਼ ‘ਵਾਰਿਸ ਪੰਜਾਬ ਦੇ’ ਵਿਚ ਆਉਣ ਲਈ ਤਿਆਰ- ਬਾਪੂ ਤਰਸੇਮ ਸਿੰਘ ਖ਼ਾਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।