11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਦੰਗਾ ਪੀੜਤ ਸੁਸਾਇਟੀ ਵਲੋਂ ਸ਼ੁਰੂ ਕੀਤੇ ਜਾਣ ਵਾਲੇ ਸੰਘਰਸ਼ ਸੰਬੰਧੀ ਅਹਿਮ ਮੀਟਿੰਗ

ਅਜੀਤ ਡੈਸਕ 29-06-2026
ਲੁਧਿਆਣਾ, 28 ਜੂਨ (ਪਰਮਿੰਦਰ ਸਿੰਘ ਆਹੂਜਾ)-ਦੰਗਾ ਪੀੜਤ ਵੈਲਫ਼ੇਅਰ ਸੁਸਾਇਟੀ ਦੀ ਇਕ ਹੰਗਾਮੀ ਮੀਟਿੰਗ ਹੈਬੋਵਾਲ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਹੈਬੋਵਾਲ ਦੇ ਪ੍ਰਧਾਨ ਬਲਜੀਤ ਸਿੰਘ ਰਿੰਪੀ ਦੇ ਗ੍ਰਹਿ ਵਿਚ ਹੋਈ। ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਤੇ ਇਸਤਰੀ ਵਿੰਗ ਪ੍ਰਧਾਨ ਬੀਬੀ ਗੁਰਦੀਪ ਕੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਮੁੱਖ ਮੰਤਰੀ ਪੰਜਾਬ ਦੀ ਕੋਠੀ ਬਾਹਰ ਜੁਲਾਈ ਦੇ ਪਹਿਲੇ ਹਫ਼ਤੇ ਕੀਤੇ ਜਾ ਰਹੇ ਮਰਨ ਵਰਤ ਅਤੇ ਲਗਾਏ ਜਾਣ ਵਾਲੇ ਧਰਨੇ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਨੇ ਦੱਸਿਆ ਕਿ ਦੰਗਾ ਪੀੜਤਾਂ ਵਲੋਂ ਹੁਣ ਆਰ ਪਾਰ ਦੀ ਲੜਾਈ ਸ਼ੁਰੂ ਕੀਤੀ ਜਾ ਰਹੀ ਹੈ। ਉਹ ਹੁਣ ਆਪਣੇ ਸਿਰਾਂ ਤੇ ਕਫ਼ਨ ਬੰਨ੍ਹਕੇ ਮੈਦਾਨ ਵਿਚ ਨਿੱਤਰਨਗੇ। ਬੀਬੀ ਗੁਰਦੀਪ ਕੌਰઠ ਪ੍ਰਧਾਨ ਨੇ ਦੱਸਿਆ ਕਿ ਉਹ ਦੰਗਾ ਪੀੜਿਤ ਪਰਿਵਾਰਾਂ ਦੇ ਹੱਕਾਂ ਵਾਸਤੇ ਆਪਣੀ ਜਾਨ ਤੱਕ ਕੁਰਬਾਨ ਕਰਨ ਲਈ ਤਿਆਰ ਹਨ। ਉਨ੍ਹਾਂ ਦੱਸਿਆ ਕਿ ਉਹ ਪੀੜਿਤ ਪਰਿਵਾਰਾਂ ਦੀਆਂ ਪੰਜ ਬੀਬੀਆਂ ਸਮੇਤ ਮਰਨ ਵਰਤ ਸ਼ੁਰੂ ਕਰ ਰਹੇ ਹਨ ਜੋ ਮਸਲਿਆਂ ਦੇ ਹੱਲ ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਦੰਗਾ ਪੀੜ੍ਹਿਤਾਂ ਦਾ ਪਰਿਵਾਰ ਬਹੁਤ ਵੱਡਾ ਹੈ ਜਿਸ ਦੀ ਗਿਣਤੀ 25000 ਤੋਂ ਵੱਧ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵਲੋਂ ਮਾਨਯੋਗ ਹਾਈਕੋਰਟ ਵਿਚ ਵੀ ਇੱਕ ਰਿਟ ਦਾਖ਼ਲ ਕੀਤੀ ਹੋਈ ਹੈ ਕਿ ਜਦ ਤੱਕ ਸਾਡੇ ਪਰਿਵਾਰਾਂ ਦੇ ਇੱਕ ਇੱਕ ਬੰਦੇ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਕਾਰੋਬਾਰ ਵਾਸਤੇ ਕੋਈ ਦੁਕਾਨ ਨਹੀਂ ਮਿਲਦੀ ਅਤੇ ਨਵੇਂ ਲਾਲ ਕਾਰਡ ਨਹੀਂ ਬਣਦੇ ਅਤੇ ਪੀੜਿਤ ਪਰਿਵਾਰਾਂ ਦੇ ਬੱਚਿਆਂ ਨੂੰ ਨੌਕਰੀਆਂ ਨਹੀਂ ਮਿਲਦੀਆਂ ਤੱਦ ਤੱਕ ਉਹ ਮਰਨ ਵਰਤ ਜਾਰੀ ਰਖਾਂਗੇ।ઠ ਪ੍ਰਧਾਨ ਸੁਰਜੀਤ ਸਿੰਘ ਪ੍ਰਧਾਨ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਦੰਗਾ ਪੀੜਿਤਾਂ ਨਾਲ ਹਮੇਸ਼ਾਂ ਹੀ ਮਾੜਾ ਵਿਤਕਰਾ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿઠ ਤਿੰਨ ਚਾਰ ਵਾਰੀ ਮੁੱਖ ਮੰਤਰੀ ਪੰਜਾਬ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਹੈ ਅਤੇ ਕਈ ਧਰਨੇ ਵੀ ਲਗਾਏ ਹਨ ਪਰ ਮੁੱਖ ਮੰਤਰੀ ਨੇ ਇੱਕ ਵਾਰੀ ਵੀ ਮਿਲਣ ਦਾ ਸਮਾਂ ਨਹੀਂ ਦਿੱਤਾ, ਜਿਸ ਕਾਰਨ ਸਾਨੂੰ ਸੰਘਰਸ਼ ਦੇ ਰਾਹ ਤੁਰਨਾ ਪੈ ਰਿਹਾ ਹੈ। ਮੀਟਿੰਗ ਵਿਚ ਮਨਮੋਹਨ ਸਿੰਘ ਹੇਬੋਵਾਲ, ਗੁਰਦੇਵ ਸਿੰਘ, ਦਲਜੀਤ ਸਿੰਘ, ਰਜਿੰਦਰ ਸਿੰਘ, ਚਰਨਜੀਤ ਸਿੰਘ, ਭਾਈ ਰਾਜਵਿੰਦਰ ਸਿੰਘ ਹੈਡ ਗ੍ਰੰਥੀ, ਬਲਵੀਰ ਸਿੰਘ ਵਾਈ ਬਲੋਕ ਹੈਬੋਵਾਲ, ਪ੍ਰੀਤਮ ਸਿੰਘ, ਅਮਨਪ੍ਰੀਤ ਸਿੰਘ, ਬਲਵੀਰ ਸਿੰਘ ਜੈਡ ਬਲਾਕ, ਅੰਮ੍ਰਿਤਪਾਲ ਸਿੰਘ, ਮਨਦੀਪ ਸਿੰਘ, ਪਰਵਿੰਦਰ ਸਿੰਘ ਪੰਮਾ, ਬੀਬੀ ਪਰਮਜੀਤ ਕੌਰ, ਬੀਬੀ ਦਵਿੰਦਰ ਕੌਰ, ਬੀਬੀ ਮਨਜੀਤ ਕੌਰ, ਬੀਬੀ ਜੋਤੀ ਕੌਰ, ਬੀਬੀ ਸੁਖਵਿੰਦਰ ਕੌਰ, ਬੀਬੀ ਹਰਜਿੰਦਰ ਕੌਰ, ਬੀਬੀ ਸਤਨਾਮ ਕੌਰ, ਬੀਬੀ ਗੁਰਪ੍ਰੀਤ ਕੌਰ, ਬੀਬੀ ਮਾਇਆ ਕੌਰ, ਬੀਬੀ ਪ੍ਰੇਮਪਾਲ ਕੌਰ, ਬੀਬੀ ਪਰਮਜੀਤ, ਬੀਬੀ ਗੁਰਦੀਪ ਕੌਰ, ਬੀਬੀ ਸੁਰਜੀਤ ਕੌਰ, ਬੀਬੀ ਸਰਬਜੀਤ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਪਰਮਿੰਦਰ ਕੌਰ, ਬੀਬੀ ਬਲਪ੍ਰੀਤ ਕੌਰ, ਬੀਬੀ ਸੁਖਦੀਪਨ ਕੌਰ ਅਤੇ ਹੋਰ ਕਈ ਵਰਕਰ ਹਾਜ਼ਰ ਸਨ। ਮੀਟਿੰਗ ਦੌਰਾਨ ਬਲਜੀਤ ਸਿੰਘ ਰਿੰਪੀ ਪ੍ਰਧਾਨ ਗੁਰੂ ਨਾਨਕ ਦਰਬਾਰ ਹੈਬੋਵਾਲ ਨੇ ਭਰੋਸਾ ਦਿਵਾਇਆ ਕਿ ਸਾਰੀ ਸੰਗਤ ਉਨ੍ਹਾਂ ਦੇ ਮੋਢੇ ਦੇ ਨਾਲ ਮੋਢਾ ਲਗਾ ਕੇ ਖੜ੍ਹੀ ਹੈ ਅਤੇ ਉਹ ਸਾਰੇ ਇਸ ਸੰਘਰਸ਼ ਵਿਚ ਸ਼ਾਮਲ ਹੋਕੇ ਇਨਸਾਫ਼ ਪ੍ਰਾਪਤ ਕਰਨਗੇ।
ਪਿਛਲੀ ਖ਼ਬਰ ਨਾਬਾਲਗ ਨਾਲ ਜਬਰ ਜਨਾਹ ਕਰਨ ਦੇ ਮਾਮਲੇ ’ਚ ਨੌਜਵਾਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਮਨੀ ਬਿਰਲਾ ਆਤਮ ਨਗਰ ਯੂਥ ਕਾਂਗਰਸ ਦੇ ਉਪ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।