11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਨਾਬਾਲਗ ਨਾਲ ਜਬਰ ਜਨਾਹ ਕਰਨ ਦੇ ਮਾਮਲੇ ’ਚ ਨੌਜਵਾਨ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 29-06-2026
ਲੁਧਿਆਣਾ, 28 ਜੂਨ (ਪਰਮਿੰਦਰ ਸਿੰਘ ਆਹੂਜਾ)-ਨਬਾਲਗ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸੰਜੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਬੀਤੇ ਦਿਨ ਉਸ ਨੂੰ ਭੱਟੀ ਹਸਪਤਾਲ ਕੁਹਾੜਾ ਨੇੜੇ ਲੈ ਗਿਆ ਜਿੱਥੇ ਕਿ ਉਸ ਨੂੰ ਡਰਾ ਧਮਕਾ ਕੇ ਉਸ ਨਾਲ ਜਬਰ ਜਨਾਹ ਕੀਤਾ। ਉਸ ਦੱਸਿਆ ਕਿ ਕਥਿਤ ਦੋਸ਼ੀਆਂ ਵਲੋਂ ਲਗਾਤਾਰ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ, ਜਿਸ ਕਾਰਨ ਉਹ ਉੱਤਰ ਪ੍ਰਦੇਸ਼ ਦੇ ਸੀਤਾਪੁਰ ਆਪਣੇ ਘਰ ਆ ਗਏ ਜਿੱਥੇ ਕਿ ਉਸ ਨੇ ਇਹ ਸਾਰੀ ਗੱਲ ਆਪਣੇ ਮਾਪਿਆਂ ਨੂੰ ਦੱਸੀ ਤਾਂ ਉਨ੍ਹਾਂ ਨੇ ਸੀਤਾਪੁਰ ਪੁਲਿਸ ਨੂੰ ਸੂਚਿਤ ਕੀਤਾ। ਸੀਤਾਪੁਰ ਪੁਲਿਸ ਵਲੋਂ ਉਥੇ ਹੀ ਜ਼ੀਰੋ ਐਫਆਈਆਰ ਦਰਜ ਕਰਕੇ ਲੁਧਿਆਣਾ ਪੁਲਿਸ ਨੂੰ ਕਾਰਵਾਈ ਕਰਨ ਲਈ ਕਿਹਾ ਜਿਸ ਤੇ ਪੁਲਿਸ ਵਲੋਂ ਕਾਰਵਾਈ ਕੀਤੀ ਗਈ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਵੱਖ- ਵੱਖ ਥਾਵਾਂ ’ਤੇ ਨਸ਼ਾ ਕਰਦੇ ਨੌਜਵਾਨ ਕਾਬੂ ਅਗਲੀ ਖ਼ਬਰ ਦੰਗਾ ਪੀੜਤ ਸੁਸਾਇਟੀ ਵਲੋਂ ਸ਼ੁਰੂ ਕੀਤੇ ਜਾਣ ਵਾਲੇ ਸੰਘਰਸ਼ ਸੰਬੰਧੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।