11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਵੱਖ- ਵੱਖ ਥਾਵਾਂ ’ਤੇ ਨਸ਼ਾ ਕਰਦੇ ਨੌਜਵਾਨ ਕਾਬੂ

ਅਜੀਤ ਡੈਸਕ 29-06-2026
ਲੁਧਿਆਣਾ, 28 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਛਾਪਾਮਾਰੀ ਕਰਕੇ ਨਸ਼ਾ ਕਰਦੇ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪਹਿਲੇ ਮਾਮਲੇ ਵਿਚ ਥਾਣਾ ਡਿਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਸ਼ਿਵਰਾਜ ਵਾਸੀ ਸੰਤ ਵਿਹਾਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਕੁੱਝ ਨਸ਼ਾ ਬਰਾਮਦ ਕੀਤਾ ਹੈ। ਕਥਿਤ ਦੋਸ਼ੀ ਸ਼ਰ੍ਹੇਆਮ ਛੋਟੀ ਦਰੇਸੀ ਗਰਾਊਂਡ ਵਿਚ ਨਸ਼ਾ ਕਰ ਰਿਹਾ ਸੀ। ਦੂਜੇ ਮਾਮਲੇ ਵਿਚ ਥਾਣਾ ਡਿਵੀਜ਼ਨ ਨੰਬਰ ਚਾਰ ਦੀ ਹੀ ਪੁਲਿਸ ਨੇ ਦਰੇਸੀ ਗਰਾਊਂਡ ਵਿਚ ਨਸ਼ਾ ਕਰਦੇ ਸੋਨੂ ਕੁਮਾਰ ਅਤੇ ਅਮਿਤ ਕੁਮਾਰ ਵਾਸੀ ਸ਼ਿਮਲਾਪੁਰੀ ਨੂੰ ਵੀ ਕਾਬੂ ਕੀਤਾ ਹੈ। ਤੀਜੇ ਮਾਮਲੇ ਵਿਚ ਪੁਲਿਸ ਨੇ ਤਰਨਜੀਤ ਸਿੰਘ ਵਾਸੀ ਪਿੰਡ ਲੋਹਟ ਬੱਧੀ ਨੂੰ ਕਾਬੂ ਕੀਤਾ ਹੈ। ਕਥਿਤ ਦੋਸ਼ੀ ਗਿਆਸਪੁਰਾ ਸਥਿਤ ਸੁਵਿਧਾ ਕੇਂਦਰ ਨੇੜੇ ਬੈਠ ਕੇ ਨਸ਼ਾ ਕਰ ਰਿਹਾ ਸੀ। ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਗੁਰਵੀਰ ਸਿੰਘ ਉਰਫ ਗੁਰੀ ਵਾਸੀ ਪਿੰਡ ਬੇਰ ਕਲਾਂ ਨੂੰ ਨਸ਼ਾ ਕਰਦੇ ਕਾਬੂ ਕੀਤਾ ਹੈ। ਕਥਿਤ ਦੋਸ਼ੀ ਓਸਵਾਲ ਸਕੂਲ ਨੇੜੇ ਬੈਠ ਕੇ ਨਸ਼ਾ ਕਰ ਰਿਹਾ ਸੀ। ਪੁਲਿਸ ਵਲੋਂ ਗੁਰਵਿੰਦਰ ਸਿੰਘ ਵਾਸੀ ਪਿੰਡ ਮਾਧਪੁਰਾ ਨੂੰ ਵੀ ਨਸ਼ਾ ਕਰਦੇ ਕਾਬੂ ਕੀਤਾ ਹੈ।
ਪੁਲਿਸ ਨੇ ਸਟਾਰ ਕਾਲੋਨੀ ਸਥਿਤ ਪਾਰਕ ਦੇ ਨੇੜੇ ਬੈਠ ਕੇ ਨਸ਼ਾ ਕਰ ਰਹੇ ਸ਼ਾਹਬਾਜ਼ ਖਾਨ ਨੂੰ ਵੀ ਕਾਬੂ ਕੀਤਾ ਹੈ। ਪੁਲਿਸ ਨੇ ਇਹਨਾਂ ਸਾਰਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਹਨ ਤੇ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਨਹਿਰੀ ਪਾਣੀ ਸਪਲਾਈ ਪ੍ਰੋਜੈਕਟ ਤਹਿਤ ਪਾਈਪਲਾਈਨ ਵਿਛਾਉਣ ਤੋਂ ਬਾਅਦ ਨਗਰ ਨਿਗਮ ਵਲੋਂ 10 ਕਿੱਲੋਮੀਟਰ ਮੁੱਖ ਸੜਕਾਂ ਦੀ ਬਹ... ਅਗਲੀ ਖ਼ਬਰ ਨਾਬਾਲਗ ਨਾਲ ਜਬਰ ਜਨਾਹ ਕਰਨ ਦੇ ਮਾਮਲੇ ’ਚ ਨੌਜਵਾਨ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।