10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸੂਬੇ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਲਿਆਉਣਾ ਬੇਹੱਦ ਜ਼ਰੂਰੀ-ਮਰਵਾਹਾ

ਅਜੀਤ ਡੈਸਕ 29-06-2026
ਲੁਧਿਆਣਾ, 28 ਜੂਨ (ਜਤਿੰਦਰ ਭੰਬੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਇੰਦਰਪਾਲ ਸਿੰਘ ਮਰਵਾਹਾ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਲਿਆਉਣਾ ਬੇਹੱਦ ਜ਼ਰੂਰੀ ਹੈ, ਕਿਉਂਕਿ ਜਿੱਥੇ ਸੂਬੇ ਅੰਦਰ ਵਿਕਾਸ ਕਾਰਜ ਰੁਕੇ ਹੋਏ ਹਨ, ਉਥੇ ਹੀ ਕਾਰੋਬਾਰ ਵੀ ਬੰਦ ਹੋਣ ਕਿਨਾਰੇ ’ਤੇ ਹਨ। ਉਨ੍ਹਾਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਸੂਬੇ ਦੇ ਲੋਕ ਇਹ ਸਮਝ ਚੁੱਕੇ ਹਨ ਕਿ ਤਜਰਬੇ ਦੀ ਘਾਟ ਹੋਣ ਕਰਕੇ ਆਮ ਆਦਮੀ ਪਾਰਟੀ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਇਹ ਖ਼ਾਸੀਅਤ ਰਹੀ ਹੈ ਕਿ ਪੰਜਾਬ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਹੀ ਮਾਨਤਾ ਦਿੱਤੀ ਹੈ ਅਤੇ ਇਸ ਨੂੰ ਹੀ ਉਹ ਆਪਣੀ ਖੇਤਰੀ ਪਾਰਟੀ ਸਮਝਦੇ ਹਨ, ਕਿਉਂਕਿ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਹੁੰਦਿਆਂ ਪੰਜਾਬ ਅੰਦਰ ਕਰਵਾਏ ਗਏ ਬੇਮਿਸਾਲ ਵਿਕਾਸ ਕਾਰਜਾਂ ਨੂੰ ਸੂਬੇ ਦੇ ਲੋਕ ਨਾ ਭੁੱਲੇ ਹਨ ਅਤੇ ਨਾ ਹੀ ਭੁੱਲਣਗੇ। ਉਨ੍ਹਾਂ ਪੰਜਾਬ ਸਿਰ ਵੱਧ ਰਹੇ ਕਰਜ਼ੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਸਿਰ ਕਰਜ਼ੇ ਦੀ ਪੰਡ ਦਿਨ ਬ ਦਿਨ ਭਾਰੀ ਹੁੰਦੀ ਜਾ ਰਹੀ ਹੈ, ਜੋ ਕਿ ਪੰਜਾਬ ਵਾਸੀਆਂ ਲਈ ਚਿੰਤਾ ਦਾ ਵਿਸ਼ਾ ਹੈ।
ਪਿਛਲੀ ਖ਼ਬਰ ਤਿਰੰਗੇ ਦੀ ਮਰਿਆਦਾ ਨੂੰ ਠੇਸ ਅਗਲੀ ਖ਼ਬਰ ਦਹਿਸ਼ਤ ਫੈਲਾਉਣ ਵਾਲੇ ਦੋ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।