10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਵਿਧਾਇਕ ਕੁਲਵੰਤ ਸਿੰਘ ਸਿੱਧੂ ਤੇ ਕੌਂਸਲਰ ਜਗਮੀਤ ਸਿੰਘ ਨੋਨੀ ਵਲੋਂ ਵਾਰਡ ਨੰਬਰ 42 ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਅਜੀਤ ਡੈਸਕ 29-06-2026
ਡਾਬਾ/ਲੁਹਾਰਾ, 28 ਜੂਨ (ਕੁਲਵੰਤ ਸਿੰਘ ਸੱਪਲ)-ਵਾਰਡ ਨੰਬਰ 42 ਵਿਚ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਵਾਲੇ ਮਹੱਤਵਪੂਰਨ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਕੌਂਸਲਰ ਕੋਟਾ ਤਹਿਤ ਲਗਭਗ ਇਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਜਾ ਰਹੇ ਵਿਕਾਸ ਕਾਰਜਾਂ ਦਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਕੌਂਸਲਰ ਜਗਮੀਤ ਸਿੰਘ ਨੋਨੀ ਵਲੋਂ ਮੁਹੱਲਾ ਨਿਵਾਸੀਆਂ ਦੀ ਹਾਜ਼ਰੀ ਵਿਚ ਕੀਤਾ ਗਿਆ। ਇਸ ਮੌਕੇ ਕੌਂਸਲਰ ਜਗਮੀਤ ਸਿੰਘ ਨੋਨੀ ਨੇ ਦੱਸਿਆ ਕਿ ਉਨ੍ਹਾਂ ਦੇ ਕੋਟੇ ਤਹਿਤ ਇਹ ਪਹਿਲਾ ਵਿਕਾਸ ਕੰਮ ਸ਼ੁਰੂ ਕੀਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਵਾਰਡ ਦੇ ਹਰੇਕ ਇਲਾਕੇ ਵਿਚ ਬੁਨਿਆਦੀ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਕਈ ਹੋਰ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵਾਰਡ ਦੇ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕਰਨਾ ਅਤੇ ਵਿਕਾਸ ਨੂੰ ਪਹਿਲ ਦੇਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਸ਼ਹਿਰ ਦੇ ਹਰ ਵਾਰਡ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੀ ਤਰੱਕੀ ਅਤੇ ਲੋਕਾਂ ਦੀ ਸਹੂਲਤ ਲਈ ਇਸ ਤਰ੍ਹਾਂ ਦੇ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਮੁਹੱਲਾ ਨਿਵਾਸੀਆਂ ਨੇ ਵੀ ਇਸ ਵਿਕਾਸ ਕਾਰਜ ਦੀ ਸ਼ੁਰੂਆਤ ’ਤੇ ਖ਼ੁਸ਼ੀ ਜ਼ਾਹਿਰ ਕੀਤੀ ਅਤੇ ਕਿਹਾ ਕਿ ਇਸ ਨਾਲ ਇਲਾਕੇ ਦੇ ਲੋਕਾਂ ਨੂੰ ਕਾਫ਼ੀ ਫ਼ਾਇਦਾ ਮਿਲੇਗਾ ਅਤੇ ਬੁਨਿਆਦੀ ਸਹੂਲਤਾਂ ਹੋਰ ਮਜ਼ਬੂਤ ਹੋਣਗੀਆਂ। ਇਸ ਮੌਕੇ ਬਲਵਿੰਦਰ ਸਿੰਘ ਹਾਂਡਾ, ਜਸਪਾਲ ਸਿੰਘ ਹਾਂਡਾ, ਬਲਵੀਰ ਸਿੰਘ, ਰਾਕੇਸ਼ ਕੁਮਾਰ ਬਾਵਾ, ਬਜਾਜ ਜੀ, ਬਲਵਿੰਦਰ ਸਿਆਣ, ਗੁਰਪਾਲ ਸਿੰਘ, ਜਸਵੀਰ ਸਿੰਘ, ਮਨੂ ਸੂਦ ਤੇ ਸਾਰੇ ਮੁਹੱਲਾ ਨਿਵਾਸੀ ਵੀ ਮੌਜੂਦ ਰਹੇ।
ਪਿਛਲੀ ਖ਼ਬਰ ਵਿਧਾਇਕ ਦੀ ਸਰਪ੍ਰਸਤੀ ਹੇਠ ਗੈਰ-ਕਾਨੂੰਨੀ ਉਸਾਰੀ ਅਗਲੀ ਖ਼ਬਰ ਲਾਦੀਆਂ ਕਲਾਂ ਤੇ ਹਸਨਪੁਰ ਦੀਆਂ ਦੋ ਕਿਸਾਨ ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।