13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਸੀਏ ਫਾਊਂਡੇਸ਼ਨ ਦੀ ਪ੍ਰੀਖਿਆ ਦਾ ਐਲਾਨ, ਸਿਮਰਦੀਪ ਕੌਰ ਚਾਹਲ ਬਣੀ ਸਿਟੀ ਟਾਪਰ

ਅਜੀਤ ਡੈਸਕ 04-07-2026
ਲੁਧਿਆਣਾ, 3 ਜੁਲਾਈ (ਜਸਵਿੰਦਰ ਸਿੰਘ)-ਦਿ ਇੰਸਟੀਚਿਊਟ ਆਫ਼ ਚਾਰਟਰਡ ਅਕਾਉਂਟੈਂਟਸ ਆਫ਼ ਇੰਡੀਆ ਦੇ ਨਾਰਦਰਨ ਇੰਡੀਆ ਰਿਜਨਲ ਕੌਂਸਲ ਦੀ ਲੁਧਿਆਣਾ ਬਰਾਂਚ ਨੇ ਸੀਏ ਫਾਊਂਡੇਸ਼ਨ ਪਰੀਖਿਆ ਦੇ ਨਤੀਜਿਆਂ ਦਾ ਐਲਾਨ ਕਰਦੇ ਜਾਣਕਾਰੀ ਦਿੱਤੀ ਕਿ ਲੁਧਿਆਣਾ ਤੋਂ ਕੁੱਲ 418 ਵਿਦਿਆਰਥੀਆਂ ਨੇ ਪਰੀਖਿਆ ਵਿਚ ਭਾਗ ਲਿਆ, ਜਿਨ੍ਹਾਂ ਵਿਚੋਂ 112 ਵਿਦਿਆਰਥੀਆਂ ਨੇ ਸਫਲਤਾਪੂਰਵਕ ਪਰੀਖਿਆ ਪਾਸ ਕੀਤੀ। ਇਹ ਉਨ੍ਹਾਂ ਦੀ ਕਠਿਨ ਮਿਹਨਤ, ਸਮਰਪਣ ਅਤੇ ਲਗਨ ਦਾ ਪ੍ਰਮਾਣ ਹੈ। ਲੁਧਿਆਣਾ ਬਰਾਂਚ ਵਲੋਂ ਸਾਰੇ ਸਫਲ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ ਗਈ ਅਤੇ ਖਾਸ ਤੌਰ ‘ਤੇ ਸਿਟੀ ਟਾਪਰਾਂ ਦੀ ਸ਼ਾਨਦਾਰ ਪ੍ਰਾਪਤੀ ਦੀ ਸਰਾਹਨਾ ਕੀਤੀ। ਸਿਮਰਦੀਪ ਕੌਰ ਚਾਹਲ ਨੇ 338 ਅੰਕ ਪ੍ਰਾਪਤ ਕਰਕੇ ਸ਼ਹਿਰ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਲਵਿਸ਼ ਸਿੰਗਲਾ ਨੇ 304 ਅੰਕ ਪ੍ਰਾਪਤ ਕਰਕੇ ਸ਼ਹਿਰ ਵਿਚੋਂ ਦੂਜਾ ਅਤੇ ਸੁਮਿਤ ਗੋਇਲ ਨੇ 295 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ‘ਤੇ ਸੀਏ ਵਿਕਾਸ ਗੋਇਲ, ਚੇਅਰਮੈਨ, ਲੁਧਿਆਣਾ ਬਰਾਂਚ ਨੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਨਿਰੰਤਰ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਧਿਆਨ ਕੇਂਦਰਿਤ ਰੱਖਣ ਅਤੇ ਚਾਰਟਰਡ ਅਕਾਉਂਟੈਂਟ ਬਣਨ ਦੀ ਯਾਤਰਾ ਵਿਚ ਹੋਰ ਵੀ ਮਿਹਨਤ ਕਰਨ। ਉਨ੍ਹਾਂ ਨੇ ਮਾਪਿਆਂ, ਅਧਿਆਪਕਾਂ ਅਤੇ ਮਾਰਗ ਦਰਸ਼ਕਾਂ ਦੀ ਭੂਮਿਕਾ ਦੀ ਵੀ ਪ੍ਰਸ਼ੰਸਾ ਕੀਤੀ।
ਪਿਛਲੀ ਖ਼ਬਰ ਸਿੱਖਿਆ ਮੰਤਰੀ ਬੈਂਸ ਵਲੋਂ ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਦੀ ਹੋਣਹਾਰ ਵਿਦਿਆਰਥਣ ਸਿਰਜਨ ਹੇਅਰ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ ਨੇ ਸੈਰ ਕਰ ਰਹੀਆਂ ਦੋ ਔਰਤਾਂ ਨੂੰ ਲਿਆ ਲਪੇਟ ’ਚ, ਇਕ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।