13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਜੱਜ ਦੇ ਘਰ ਦੇ ਤਾਲੇ ਤੋੜ ਕੇ ਚੋਰੀ ਕਰਕੇ ਚੋਰ ਹੋਏ ਫ਼ਰਾਰ

ਅਜੀਤ ਡੈਸਕ 04-07-2026
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਈ ਰਣਧੀਰ ਸਿੰਘ ਨਗਰ ਵਿਚ ਇਕ ਜੱਜ ਦੇ ਘਰ ਦੇ ਤਾਲੇ ਤੋੜ ਕੇ ਚੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਮਾਨਯੋਗ ਜੱਜ ਅਮਿਤ ਬਖ਼ਸ਼ੀ ਦੇ ਗੰਨਮੈਨ ਸਹਾਇਕ ਸਬ ਇੰਸਪੈਕਟਰ ਜਸਵਿੰਦਰ ਪਾਲ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਅਦਾਲਤਾਂ ਵਿਚ ਛੁੱਟੀਆਂ ਹੋਣ ਕਾਰਨ ਜੱਜ ਸਾਹਿਬ ਪਰਿਵਾਰ ਨਾਲ ਬਾਹਰ ਗਏ ਹੋਏ ਸਨ। ਉਸ ਦੱਸਿਆ ਕਿ ਬੀਤੇ ਦਿਨ ਜੱਜ ਸਾਹਿਬ ਦਾ ਫ਼ੋਨ ਆਉਣ ਤੇ ਜਦੋਂ ਉਹ ਉਨ੍ਹਾਂ ਦੇ ਘਰ ਗਿਆ ਤਾਂ ਉਸ ਦੇਖਿਆ ਕੀ ਘਰ ਦੇ ਤਾਲੇ ਟੁੱਟੇ ਹੋਏ ਹਨ ਅਤੇ ਘਰ ਦਾ ਸਾਮਾਨ ਖਿਲਰਿਆ ਹੋਇਆ ਹੈ। ਚੋਰ ਘਰ ਵਿਚ ਪਿਆ ਇਕ ਮਹਿੰਗਾ ਸਾਈਕਲ, ਚਾਂਦੀ ਦਾ ਸਿੱਕਾ ਅਤੇ ਹਜ਼ਾਰਾਂ ਰੁਪਏ ਦੀ ਨਗਦੀ ਚੋਰੀ ਕਰਕੇ ਫ਼ਰਾਰ ਹੋ ਗਏ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ਵਿਚ ਲਈ ਹੈ ਤਾਂ ਜੋ ਚੋਰਾਂ ਦਾ ਸੁਰਾਗ ਲਗਾਇਆ ਜਾ ਸਕੇ, ਪਰ ਹਾਲ ਦੀ ਘੜੀ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ, ਪਰ ਇਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ।
ਪਿਛਲੀ ਖ਼ਬਰ ਬੀ.ਸੀ.ਐਮ. ਆਰੀਆ ਮਾਡਲ ਸੀ. ਸੈਕੰ. ਸਕੂਲ ਦੀ ਨਾਜਾਇਜ਼ ਉਸਾਰੀ ’ਤੇ ਨਿਗਮ ਦੀ ਚੁੱਪੀ ਸ਼ੱਕ ਦੇ ਘੇਰੇ ’ਚ ਅਗਲੀ ਖ਼ਬਰ ਘਰ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।