27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੀਆਂ ਸੜਕਾਂ ਦੇ ਹਾਲਾਤ ਬਣੇ ਤਰਸਯੋਗ

ਅਜੀਤ ਡੈਸਕ 05-07-2026

ਢੰਡਾਰੀ ਕਲਾਂ/ਲੁਧਿਆਣਾ, 4 ਜੁਲਾਈ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਦੀਆਂ ਸੜਕਾਂ ਦੇ ਹਾਲਾਤ ਬੇਹੱਦ ਹੀ ਤਰਸਯੋਗ ਬਣੇ ਹੋਏ ਹਨ, ਥੋੜ੍ਹਾ ਜਿਹਾ ਮੀਂਹ ਪੈਣ ਤੋਂ ਬਾਅਦ ਇਨ੍ਹਾਂ ਸੜਕਾਂ ਤੋਂ ਪੈਦਲ ਲੰਘਣਾ ਵੀ ਕਿਸੇ ਮੁਸੀਬਤ ਤੋਂ ਘੱਟ ਨਹੀਂ। ਉਦਯੋਗਿਕ ਖੇਤਰ-ਸੀ ਅਧੀਨ ਆਉਂਦੇ ਇਲਾਕਿਆਂ ਨੂੰ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਗੱਲ ਕੀਤੀ ਜਾਵੇ ਤਾਂ ਹਾਲਾਤ ਬਹੁਤ ਹੀ ਤਰਸਯੋਗ ਬਣੇ ਹੋਏ ਹਨ। ਲਿੰਕ ਸੜਕਾਂ ਤੇ ਵੱਡ-ਅਕਾਰੀ ਟੋਇਆਂ ਵਿਚੋਂ ਲੰਘ ਕੇ ਕਾਮੇ ਬੜੀ ਹੀ ਮੁਸ਼ਕਿਲ ਨਾਲ ਫ਼ੈਕਟਰੀਆਂ ਤੱਕ ਪਹੁੰਚਦੇ ਹਨ, ਉਥੇ ਹੀ ਫ਼ੈਕਟਰੀ ਮਾਲਕਾਂ ਨੂੰ ਵੀ ਆਪਣੇ ਉਦਯੋਗਾਂ ਤੱਕ ਪਹੁੰਚਣ ਲਈ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਈਸਟਮੈਨ ਚੌਕ, ਢੰਡਾਰੀ ਕਲਾਂ, ਜਸਪਾਲ ਬਾਂਗਰ, ਗਿਆਸਪੁਰਾ ਸਮੇਤ ਉਦਯੋਗਿਕ ਖੇਤਰ-ਸੀ ਅਧੀਨ ਆਉਂਦੇ ਕਿਸੇ ਵੀ ਇਲਾਕੇ ਦੀ ਗੱਲ ਕੀਤੀ ਜਾਵੇ ਤਾਂ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋ ਰਹੇ ਹਨ। ਇਕ ਪਾਸੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੀਆਂ ਸੜਕਾਂ ਪੁੱਟ ਕੇ ਨਵੀਆਂ ਬਣਾਈਆਂ ਜਾ ਰਹੀਆਂ ਹਨ, ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਤਾਂ ਸਰਕਾਰ ਨੂੰ ਕਰੋੜਾਂ ਰੁਪਏ ਦੇ ਰੂਪ ਵਿਚ ਟੈਕਸ ਦੇਣ ਵਾਲਾ ਉਦਯੋਗਿਕ ਖੇਤਰ-ਸੀ ਅੱਜ ਵੀ ਮੁੱਢਲੀਆਂ ਸਹੂਲਤਾਂ ਤੋਂ ਵਾਂਝਾ ਹੈ। ਕਈ ਇਲਾਕਿਆਂ ਵਿਚ ਤਾਂ ਸੀਵਰੇਜ ਦਾ ਗੰਦਾ ਪਾਣੀ ਗਲੀਆਂ-ਸੜਕਾਂ ‘ਤੇ ਘੁੰਮਦਾ ਆਮ ਹੀ ਦੇਖਿਆ ਜਾ ਸਕਦਾ ਹੈ। ਗਿਆਸਪੁਰਾ ਦੀਆਂ ਸੜਕਾਂ ਦੀ ਗੱਲ ਕੀਤੀ ਜਾਵੇ ਤਾਂ ਸੜਕਾਂ ਦੀ ਹਾਲਤ ਇੰਨੀ ਕੁ ਖਸਤਾ ਹੈ ਕਿ ਆਏ ਦਿਨ ਦੋਪਹੀਆ ਵਾਹਨ ਚਾਲਕ ਹਾਦਸਿਆਂ ਦਾ ਸ਼ਿਕਾਰ ਵੀ ਹੋ ਰਹੇ ਹਨ। ਗਿਆਸਪੁਰਾ ਸਥਿਤ ਪਾਰਕ ਜਿੱਥੇ ਲੋਕ ਸਵੇਰੇ ਅਤੇ ਸ਼ਾਮ ਸਮੇਂ ਸੈਰ ਕਰਨ ਲਈ ਆਉਂਦੇ ਸਨ, ਉਸਦੇ ਹਾਲਾਤ ਬਹੁਤ ਹੀ ਤਰਸਯੋਗ ਹਨ। ਪਾਰਕ ਵਿਚ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਲੋਕ ਸੈਰ ਕਰਨ ਤੋਂ ਵੀ ਵਾਂਝੇ ਹੋ ਗਏ ਹਨ। ਇਸੇ ਤਰ੍ਹਾਂ ਗਿਆਸਪੁਰਾ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਸੜਕ ‘ਤੇ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਗੁਰਦੁਆਰਾ ਸਾਹਿਬ ਨੂੰ ਆਉਣ ਵਾਲੀ ਸੰਗਤ ਵਿਚ ਭਾਰੀ ਰੋਸ ਹੈ। ਲੋਕਾਂ ਦਾ ਕਹਿਣਾ ਹੈ ਕਿ ਇੱਥੋਂ ਪੈਦਲ ਲੰਘਣ ਲੱਗੇ ਵੀ ਮੂੰਹ ਢੱਕ ਕੇ ਲੰਘਣਾ ਪੈਂਦਾ ਹੈ। ਗਿਆਸਪੁਰਾ ਪਾਰਕ ਦੇ ਨਾਲ ਵਾਲੀ ਸੜਕ ‘ਚ ਚਿੱਕੜ ਹੋਣ ਕਾਰਨ ਲੰਘਣ ਸਮੇਂ ਅਕਸਰ ਹੀ ਦੋਪਹੀਆ ਵਾਹਨ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ।

ਪਿਛਲੀ ਖ਼ਬਰ ਲੁਧਿਆਣਾ ਦੇ ਪਿੰਡ ਕੱਦੋਂ ਦੇ ਵਿਅਕਤੀ ਦਾ ਆਦਮਪੁਰ ਦੇ ਪਿੰਡ ਮਾਣਕੋ ਵਿਖੇ ਬੇਰਹਿਮੀ ਨਾਲ ਕਤਲ, ਇਲਾਕੇ ਵਿੱਚ ਫੈਲੀ ਸਨਸਨੀ ਅਗਲੀ ਖ਼ਬਰ ਸੀਵਰੇਜ ਦੀ ਮੁਰੰਮਤ ਮਗਰੋਂ ਖੁੱਲ੍ਹਾ ਛੱਡਿਆ ਟੋਆ, ਨਿਗਮ ਦੀ ਕਾਰਗੁਜ਼ਾਰੀ ’ਤੇ ਉੱਠੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।