27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਕਰੋੜਾਂ ਦੀ ਜਾਇਦਾਦ ’ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ ’ਚ ਤਿੰਨ ਗ੍ਰਿਫ਼ਤਾਰ

05-07-2026
ਲੁਧਿਆਣਾ, 4 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਗੁਰਸ਼ਰਨਜੀਤ ਸਿੰਘ ਵਾਸੀ ਗੋਬਿੰਦ ਨਗਰ ਦੀ ਸ਼ਿਕਾਇਤ ’ਤੇ ਅਨੀਸ਼ ਸ਼ਮਸ਼ੇਰ ਉਰਫ ਨਿਸ਼ੂ ਵਾਸੀ ਸਨੀ ਪੁੱਤਰ ਹਰਮੇਸ਼ ਦਿਲਸ਼ੇਰ ਪੁੱਤਰ ਤੇਲੂ ਰਾਮ ਵਾਸੀ ਹਰਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇਹਨਾਂ ਦਾ ਸਾਥੀ ਫ਼ਤਿਹਾਬਾਦ ਦਾ ਰਹਿਣ ਵਾਲਾ ਚਰਨਜੀਤ ਸਿੰਘ ਪੁੱਤਰ ਹਰਚਰਨ ਸਿੰਘ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਨੇ ਉਸ ਦੀ ਜੱਦੀ ਜਾਇਦਾਦ, ਜੋ ਕਿ ਕਰਤਾਰ ਨਗਰ ਮਾਡਲ ਹਾਊਸ ਵਿਖੇ ਸਥਿਤ ਹੈ, ਦੇ ਤਾਲੇ ਤੋੜ ਕੇ ਜਬਰੀ ਦਾਖਲ ਹੋ ਗਏ ਅਤੇ ਉੱਥੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਭੰਨਤੋੜ ਕੀਤੀ। ਕਥਿਤ ਦੋਸ਼ੀਆਂ ਵਲੋਂ ਸਾਮਾਨ ਵੀ ਚੋਰੀ ਕਰ ਲਿਆ ਅਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕੀਤੀ ਗਈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਕਥਿਤ ਦੋਸ਼ੀ ਚਰਨਜੀਤ ਸਿੰਘ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੁਲਿਸ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਘਰੇਲੂ ਨੌਕਰਾਣੀ 50 ਹਜ਼ਾਰ ਦੀ ਨਕਦੀ ਚੋਰੀ ਕਰਕੇ ਹੋਈ ਫ਼ਰਾਰ ਅਗਲੀ ਖ਼ਬਰ ਲੁਧਿਆਣਾ ਦੇ ਪਿੰਡ ਕੱਦੋਂ ਦੇ ਵਿਅਕਤੀ ਦਾ ਆਦਮਪੁਰ ਦੇ ਪਿੰਡ ਮਾਣਕੋ ਵਿਖੇ ਬੇਰਹਿਮੀ ਨਾਲ ਕਤਲ, ਇਲਾਕੇ ਵਿੱਚ ਫੈਲੀ ਸਨਸਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।