27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਘਰੇਲੂ ਨੌਕਰਾਣੀ 50 ਹਜ਼ਾਰ ਦੀ ਨਕਦੀ ਚੋਰੀ ਕਰਕੇ ਹੋਈ ਫ਼ਰਾਰ

ਅਜੀਤ ਡੈਸਕ 05-07-2026

ਲੁਧਿਆਣਾ, 4 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਈ ਰਣਧੀਰ ਸਿੰਘ ਨਗਰ ਵਿਚ ਡਾਕਟਰ ਦੀ ਘਰੇਲੂ ਨੌਕਰਾਣੀ ਉਸ ਦੀ 50 ਹਜ਼ਾਰ ਦੀ ਨਗਦੀ ਚੋਰੀ ਕਰਕੇ ਫ਼ਰਾਰ ਹੋ ਗਈ। ਪੁਲਿਸ ਵਲੋਂ ਇਸ ਸਬੰਧੀ ਡਾਕਟਰ ਹਰਮਿੰਦਰ ਪ੍ਰਭਾਕਰ ਵਾਸੀ ਭਾਈ ਰਣਧੀਰ ਸਿੰਘ ਨਗਰ ਦੀ ਸ਼ਿਕਾਇਤ ‘ਤੇ ਘਰੇਲੂ ਨੌਕਰਾਣੀ ਨਿਸ਼ਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਨੌਕਰਾਣੀ ਪਿਛਲੇ ਕੁੱਝ ਸਮੇਂ ਤੋਂ ਉਨ੍ਹਾਂ ਦੇ ਘਰ ਕੰਮ ਕਰ ਰਹੀ ਸੀ। ਬੀਤੇ ਦਿਨ ਉਸਦਾ ਬੇਟਾ ਗੌਤਮ ਘਰ ਆਇਆ ਹੋਇਆ ਸੀ। ਉਸ ਦੱਸਿਆ ਕਿ ਜਦੋਂ ਉਸਨੇ ਨਿਸ਼ਾ ਨੂੰ ਆਵਾਜ਼ ਦਿੱਤੀ ਤਾਂ ਉਹ ਕਮਰੇ ਵਿਚ ਨਹੀਂ ਸੀ। ਜਦੋਂ ਉਨ੍ਹਾਂ ਨੇ ਆਪਣੀ ਅਲਮਾਰੀ ਚੈਕ ਕੀਤੀ ਤਾਂ ਅਲਮਾਰੀ ਵਿਚੋਂ 50,000 ਦੀ ਨਕਦੀ ਚੋਰੀ ਹੋ ਚੁੱਕੀ ਸੀ ਅਤੇ ਨਿਸ਼ਾ ਉਥੋਂ ਜਾ ਚੁੱਕੀ ਸੀ। ਜਿਸ ‘ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਥਾਰ ਦਾ ਸ਼ੀਸ਼ਾ ਤੋੜ ਕੇ ਚੋਰ ਲੱਖਾਂ ਦੀ ਨਗਦੀ ਅਤੇ ਸਾਮਾਨ ਚੋਰੀ ਕਰਕੇ ਹੋਏ ਫ਼ਰਾਰ ਅਗਲੀ ਖ਼ਬਰ ਕਰੋੜਾਂ ਦੀ ਜਾਇਦਾਦ ’ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ ’ਚ ਤਿੰਨ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।