27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਥਾਰ ਦਾ ਸ਼ੀਸ਼ਾ ਤੋੜ ਕੇ ਚੋਰ ਲੱਖਾਂ ਦੀ ਨਗਦੀ ਅਤੇ ਸਾਮਾਨ ਚੋਰੀ ਕਰਕੇ ਹੋਏ ਫ਼ਰਾਰ

ਅਜੀਤ ਡੈਸਕ 05-07-2026
ਲੁਧਿਆਣਾ, 4 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੱਸੀਆਂ ਰੋਡ ’ਤੇ ਚੋਰਾਂ ਵਲੋਂ ਇਕ ਥਾਰ ਦਾ ਸ਼ੀਸ਼ਾ ਤੋੜ ਕੇ ਉਸ ਵਿਚ ਪਈ ਡੇਢ ਲੱਖ ਦੀ ਨਗਦੀ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਤੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਕਾਰੋਬਾਰੀ ਮਨਵੀਰ ਸਿੰਘ ਨੇ ਆਪਣੀ ਥਾਰ ਘਰ ਦੇ ਬਾਹਰ ਖੜੀ ਕੀਤੀ ਸੀ ਅਤੇ ਚੋਰਾਂ ਵਲੋਂ ਬੜੀ ਸਫ਼ਾਈ ਨਾਲ ਕਾਰ ਦਾ ਸ਼ੀਸ਼ਾ ਤੋੜਿਆ ਅਤੇ ਉਸ ਵਿਚ ਪਈ ਨਗਦੀ, ਲੈਪਟਾਪ ਅਤੇ ਹੋਰ ਸਾਮਾਨ ਚੋਰੀ ਕਰ ਲਿਆ। ਚੋਰੀ ਦੀ ਇਹ ਘਟਨਾ ਉੱਥੇ ਲੱਗੇ ਸੀ.ਸੀ. ਟੀਵੀ ਕੈਮਰੇ ਵਿਚ ਕੈਦ ਹੋ ਗਈ। ਘਟਨਾ ਅੱਜ ਸਵੇਰੇ 3:30 ਵਜੇ ਦੀ ਦੱਸੀ ਜਾ ਰਹੀ ਹੈ ਕਿ ਦੋ ਨੌਜਵਾਨ, ਜਿਨ੍ਹਾਂ ਨੇ ਕਿ ਆਪਣੇ ਚਿਹਰੇ ਢਕੇ ਹੋਏ ਸਨ, ਗਲੀ ਅੰਦਰ ਦਾਖਲ ਹੋਏ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਥੋਂ ਫ਼ਰਾਰ ਹੋ ਗਏ। ਕਾਰੋਬਾਰੀ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਸੀ, ਪਰ ਪੁਲਿਸ ਦੇ ਰਵਈਏ ਕਾਰਨ ਉਨ੍ਹਾਂ ਨੇ ਪੁਲਿਸ ਪਾਸ ਸ਼ਿਕਾਇਤ ਦਰਜ ਨਹੀਂ ਕਰਵਾਈ। ਚੋਰਾਂ ਵਲੋਂ ਸ਼ੀਸ਼ਾ ਤੋੜਨ ਲਈ ਇਕ ਖ਼ਾਸ ਕਿਸਮ ਦੇ ਕੈਮੀਕਲ ਦੀ ਵਰਤੋਂ ਕੀਤੀ ਗਈ, ਜਿਸ ਕਾਰਨ ਉੱਥੇ ਸ਼ੀਸ਼ਾ ਟੁੱਟਣ ਦੀ ਆਵਾਜ਼ ਵੀ ਨਹੀਂ ਆਈ। ਥਾਰ ਦਾ ਆਟੋਮੈਟਿਕ ਸੁਰੱਖਿਆ ਸਾਇਰਨ ਵੱਜਿਆ, ਪਰ ਫਿਰ ਵੀ ਚੋਰ ਡਰੇ ਨਹੀਂ ਅਤੇ ਚੋਰੀ ਕਰਨ ਉਪਰੰਤ ਫ਼ਰਾਰ ਹੋ ਗਏ। ਸੂਚਨਾ ਮਿਲਦੇ ਮੌਕੇ ’ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਵਲੋਂ ਕਾਰੋਬਾਰੀ ਤੋਂ ਹੀ ਸਵਾਲ ਕਰਨੇ ਸ਼ੁਰੂ ਕਰ ਦਿੱਤੇ, ਜਿਸ ਤੋਂ ਪਰੇਸ਼ਾਨ ਹੋ ਕੇ ਕਾਰੋਬਾਰੀ ਨੇ ਪੁਲਿਸ ਪਾਸ ਰਿਪੋਰਟ ਦਰਜ ਨਹੀਂ ਕਰਵਾਈ। ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਉਕਤ ਇਲਾਕੇ ਵਿਚ ਪੁਲਿਸ ਦੀ ਗਸ਼ਤ ਨਾ ਦੇ ਬਰਾਬਰ ਹੈ, ਜਿਸ ਕਾਰਨ ਚੋਰੀ ਦੀਆਂ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ। ਉਨ੍ਹਾਂ ਪੁਲਿਸ ਕਮਿਸ਼ਨਰ ਤੋਂ ਇਲਾਕੇ ਵਿਚ ਗਸ਼ਤ ਵਧਾਉਣ ਦੀ ਮੰਗ ਕੀਤੀ ਹੈ।
ਪਿਛਲੀ ਖ਼ਬਰ ਹਲਕਾ ਆਤਮ ਨਗਰ ਦੇ ਵਾਰਡ ਨੰਬਰ 46 ’ਚ ਯੂਥ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਠੁਕਰਾਲ ਸਮੇਤ ਨਵੀਂ ਟੀਮ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਘਰੇਲੂ ਨੌਕਰਾਣੀ 50 ਹਜ਼ਾਰ ਦੀ ਨਕਦੀ ਚੋਰੀ ਕਰਕੇ ਹੋਈ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।