27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਖੱਤਰੀ ਅਰੋੜਾ ਬਿਰਾਦਰੀ ਨੂੰ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ-ਚੇਅਰਮੈਨ ਰਜਿੰਦਰ ਬਸੰਤ

ਅਜੀਤ ਡੈਸਕ 05-07-2026
ਲੁਧਿਆਣਾ, 4 ਜੁਲਾਈ (ਡਾ: ਤਰਲੋਚਨ ਸਿੰਘ)-ਖੱਤਰੀ ਅਰੋੜਾ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਰਜਿੰਦਰ ਸਿੰਘ ਬਸੰਤ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦਾ ਇਸ ਬੋਰਡ ਨੂੰ ਬਣਾਉਣ ਦਾ ਮੁੱਖ ਮਕਸਦ ਇਹ ਹੈ ਕਿ ਖੱਤਰੀ ਅਰੋੜਾ ਬਿਰਾਦਰੀ ਦੀ ਕੋਈ ਵੀ ਪ੍ਰੇਸ਼ਾਨੀ, ਦੁੱਖ-ਤਕਲੀਫ ਜਾਂ ਮੰਗ ਹੋਵੇ ਤਾਂ ਸਰਕਾਰ ਅਤੇ ਬਿਰਾਦਰੀ ਵਿਚਕਾਰ ਇਕ ਪੁਲ ਦਾ ਕੰਮ ਕੀਤਾ ਜਾਵੇ। ਬੋਰਡ ਵਿਚ ਉਨ੍ਹਾਂ ਨਾਲ ਚਾਰ ਬੋਰਡ ਮੈਂਬਰ ਲਗਾਏ ਗਏ ਹਨ। ਇਸ ਤੋਂ ਇਲਾਵਾ ਸਾਰੇ ਜ਼ੋਨਾਂ ਵਿਚ ਸੂਬਾ ਮੈਂਬਰ, ਹਰ ਜ਼ਿਲ੍ਹੇ ਵਿਚ ਜ਼ਿਲ੍ਹਾ ਚੇਅਰਮੈਨ ਅਤੇ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਖੱਤਰੀ ਅਰੋੜਾ ਬਿਰਾਦਰੀ ਦੀ ਕੋਈ ਵੀ ਸਮੱਸਿਆ ਜਾਂ ਸਰਕਾਰ ਤੋਂ ਕੋਈ ਮੰਗ ਹੈ, ਤਾਂ ਉਹ ਸਰਕਾਰ ਨਾਲ ਮੀਟਿੰਗ ਕਰਕੇ ਉਸ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਸਾਡੇ ਵਲੋਂ ਵੱਖ-ਵੱਖ ਜ਼ੋਨਾਂ ਵਿਚ ਜਾ ਕੇ ਮੀਟਿੰਗਾਂ ਕੀਤੀਆਂ ਜਾਣਗੀਆਂ। ਚੇਅਰਮੈਨ ਬਸੰਤ ਨੇ ਕਿਹਾ ਕਿ ਸਾਡੇ ਵਲੋਂ ਕਿਸੇ ਵੀ ਵਿਅਕਤੀ ਦੀ ਪਾਰਟੀ ਵੇਖ ਕੇ ਕੰਮ ਨਹੀਂ ਕੀਤਾ ਜਾਵੇਗਾ, ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧ ਰੱਖਦਾ ਹੋਵੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਚੇਅਰਮੈਨੀ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਟੀਮ ਸਮੇਤ ਹਰ ਵਿਅਕਤੀ ਦਾ ਕੰਮ ਪਹਿਲ ਦੇ ਆਧਾਰ ’ਤੇ ਕਰਨ ਦੀ ਕੋਸ਼ਿਸ਼ ਕਰਨਗੇ।
ਪਿਛਲੀ ਖ਼ਬਰ ਸੂਬੇ ਦੇ ਲੋਕ ‘ਬਦਲਾਅ ਦੀ ਥਾਂ ਪਛਤਾ ਰਹੇ ਨੇ, ਆਮ ਆਦਮੀ ਪਾਰਟੀ ਦੀ ਸਰਕਾਰ ਲਿਆ ਕੇ’-ਬੈਂਸ ਅਗਲੀ ਖ਼ਬਰ ਹਲਕਾ ਆਤਮ ਨਗਰ ਦੇ ਵਾਰਡ ਨੰਬਰ 46 ’ਚ ਯੂਥ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਠੁਕਰਾਲ ਸਮੇਤ ਨਵੀਂ ਟੀਮ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।