28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਦਿਆਲ ਹੈਰੀਟੇਜ ਕਾਨਵੈਂਟ ਸਕੂਲ ’ਚ ਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ ਮਨਾਇਆ

ਅਜੀਤ ਡੈਸਕ 05-07-2026
ਲੁਧਿਆਣਾ, 4 ਜੁਲਾਈ (ਭੁਪਿੰਦਰ ਸਿੰਘ ਬੈਂਸ)-ਦਿਆਲ ਹੈਰੀਟੇਜ ਕਾਨਵੈਂਟ ਸਕੂਲ ਵਿਚ ਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੂਹ ਸਟਾਫ਼ ਨੇ ਪਲਾਸਟਿਕ ਦੇ ਨੁਕਸਾਨਦਾਇਕ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਸੰਕਲਪ ਲਿਆ। ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਲਈ ਪਲਾਸਟਿਕ ਪ੍ਰਦੂਸ਼ਣ ਵਿਸ਼ੇ ‘ਤੇ ਲੇਖ ਲੇਖਨ, ਭਾਸ਼ਣ ਅਤੇ ਚਿੱਤਰਕਲਾ ਮੁਕਾਬਲੇ ਵੀ ਕਰਵਾਏ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਕਾਗਜ਼ ਦੇ ਥੈਲੇ ਤਿਆਰ ਕਰਕੇ ਸਿੰਗਲ-ਯੂਜ਼ ਪਲਾਸਟਿਕ ਦੀ ਥਾਂ ਵਾਤਾਵਰਣ-ਅਨੁਕੂਲ ਬਦਲ ਅਪਣਾਉਣ ਦਾ ਸੰਦੇਸ਼ ਦਿੱਤਾ। ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿਚ ਕੱਪੜੇ ਅਤੇ ਕਾਗਜ਼ ਦੇ ਥੈਲਿਆਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਸੁਨੀਤਾ ਜੌਨਸਨ ਨੇ ਕਿਹਾ ਕਿ ਪਲਾਸਟਿਕ ਦੇ ਬੈਗਾਂ ਦੀ ਵਰਤੋਂ ਨਾ ਸਿਰਫ਼ ਵਾਤਾਵਰਣ ਲਈ ਹਾਨੀਕਾਰਕ ਹੈ, ਸਗੋਂ ਮਨੁੱਖੀ ਸਿਹਤ ‘ਤੇ ਵੀ ਇਸਦੇ ਗੰਭੀਰ ਪ੍ਰਭਾਵ ਪੈਂਦੇ ਹਨ। ਸਾਨੂੰ ਪਲਾਸਟਿਕ ਦੀ ਥਾਂ ਕੱਪੜੇ ਜਾਂ ਕਾਗਜ਼ ਦੇ ਥੈਲਿਆਂ ਦੀ ਵਰਤੋਂ ਕਰਨ ਦੀ ਆਦਤ ਬਣਾਉਣੀ ਚਾਹੀਦੀ ਹੈ ਤਾਂ ਜੋ ਅਸੀਂ ਆਪਣੇ ਵਾਤਾਵਰਣ ਦੀ ਰੱਖਿਆ ਕਰ ਸਕੀਏ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪਲਾਸਟਿਕ ਦੇ ਬੈਗਾਂ ਦੀ ਵਰਤੋਂ ਬੰਦ ਕਰਨ ਅਤੇ ਵਾਤਾਵਰਣ ਸੰਭਾਲ ਦੀ ਇਸ ਮੁਹਿੰਮ ਵਿਚ ਆਪਣਾ ਸਰਗਰਮ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਡਾ. ਪਾਸੀ ਦੀ ‘ਕਾਇਨੋਮੈਟਿਕ ਐਕਸਿਸ’ ਤਕਨੀਕ ਬਦਲ ਰਹੀ ਹੈ ਗੋਡੇ ਦੇ ਮਰੀਜ਼ਾਂ ਦੀ ਜ਼ਿੰਦਗੀ ਅਗਲੀ ਖ਼ਬਰ ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਵਲੋਂ ਵਿੱਢੇ ਸੰਘਰਸ਼ ਵਿਚ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਪੂਰਨ ਹਮਾਇਤ ਕਰੇਗੀ-ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।