28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਰਵਿੰਦਰ ਸਿੰਘ ਜੁੱਗੀ ਬਰਾੜ ਦਾ ਸਸਕਾਰ-ਵੱਖ-ਵੱਖ ਵਰਗਾਂ ਦੇ ਪ੍ਰਤੀਨਿਧ ਹੋਏ ਸ਼ਾਮਿਲ

ਅਜੀਤ ਡੈਸਕ 05-07-2026
ਲੁਧਿਆਣਾ, 4 ਜੁਲਾਈ (ਜਤਿੰਦਰ ਭੰਬੀ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਜੁੱਗੀ ਬਰਾੜ ਜੋ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਦਾ ਅੰਤਿਮ ਸੰਸਕਾਰ ਪਿੰਡ ਸੁਨੇਤ, ਬੀ.ਆਰ.ਐਸ. ਨਗਰ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ, ਜਿੱਥੇ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਆਗੂਆਂ ਨੇ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਇਸ ਮੌਕੇ ਸਾਬਕਾ ਮੰਤਰੀ ਭਾਰਤ ਭੂਸਣ ਆਸ਼ੂ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਦਿਹਾਤੀ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ, ਕ੍ਰਿਸ਼ਨ ਕੁਮਾਰ ਬਾਵਾ, ਕਾਂਗਰਸ ਦੇ ਹਲਕਾ ਦੱਖਣੀ ਤੋਂ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ, ਅਮਰਜੀਤ ਸਿੰਘ ਟਿੱਕਾ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ, ਰਾਜੀਵ ਰਾਜਾ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ, ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਐਸ.ਸੀ.ਡੀ. ਕਾਲਜ ਦੇ ਐਲੂਮਨਾਈ ਵਲੋਂ ਗਾਜ਼ਾ ਵਿਚ ਬੱਚਿਆਂ ਖ਼ਿਲਾਫ਼ ਅੱਤਿਆਚਾਰਾਂ ਦੀ ਨਿੰਦਾ ਅਗਲੀ ਖ਼ਬਰ ਵੜਿੰਗ ਨੂੰ ਮੁੜ ਸੂਬਾ ਪ੍ਰਧਾਨ ਬਣਾਉਣ ’ਤੇ ਤਲਵਾੜ ਦੀ ਅਗਵਾਈ ’ਚ ਕਾਂਗਰਸੀਆਂ ਨੇ ਵੰਡੇ ਲੱਡੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।