15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

‘ਸਤਲੁਜ’ ਫ਼ਿਲਮ ਮੁੜ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਸੈਂਕੜੇ ਲੋਕਾਂ ਵਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ

ਅਜੀਤ ਡੈਸਕ 07-07-2026
ਲੁਧਿਆਣਾ, 6 ਜੁਲਾਈ (ਭੁਪਿੰਦਰ ਸਿੰਘ ਬੈਂਸ)-ਜੀ 5 ਪਲੇਟਫ਼ਾਰਮ ਤੋਂ ‘ਸਤਲੁਜ’ ਫ਼ਿਲਮ ਹਟਾਏ ਜਾਣ ਦੇ ਵਿਰੋਧ ਵਿਚ ਸੋਮਵਾਰ ਸ਼ਾਮ ਸਰਾਭਾ ਨਗਰ ਸਥਿਤ ਕਿੱਪਸ ਮਾਰਕੀਟ ਵਿਚ ਸੈਂਕੜਿਆਂ ਲੋਕਾਂ ਨੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਦੀ ਅਗਵਾਈ ਇਨੀਸ਼ੀਏਟਰਜ ਆਫ ਚੇਂਜ ਦੇ ਚੇਅਰਮੈਨ ਗੌਰਵਦੀਪ ਸਿੰਘ ਨੇ ਕੀਤੀ। ਇਸ ਮੌਕੇ ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਵੱਖ-ਵੱਖ ਸਕੂਲਾਂ ਦੇ ਨੁਮਾਇੰਦਿਆਂ, ਨੌਜਵਾਨ ਜਥੇਬੰਦੀਆਂ, ਸਮਾਜਿਕ ਸੰਸਥਾਵਾਂ ਅਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕੀਤੀ। ਰੋਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਆਪਣੇ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ, ਕਲਾਤਮਕ ਸੁਤੰਤਰਤਾ ਅਤੇ ਇਤਿਹਾਸਕ ਘਟਨਾਵਾਂ ਨੂੰ ਸਚਾਈ ਨਾਲ ਲੋਕਾਂ ਸਾਹਮਣੇ ਲਿਆਉਣ ਦੇ ਹੱਕ ਦੇ ਸਮਰਥਨ ਵਿਚ ਨਾਅਰੇਬਾਜ਼ੀ ਕੀਤੀ ਕਿ ਸਤਲੁਜ ਫ਼ਿਲਮ ਨੂੰ ਮੁੜ ਪਲੇਟਫ਼ਾਰਮ ‘ਤੇ ਜਾਰੀ ਕੀਤਾ ਜਾਵੇ, ਤਾਂ ਜੋ ਲੋਕ ਖੁਦ ਇਸ ਨੂੰ ਦੇਖ ਕੇ ਆਪਣੀ ਰਾਏ ਬਣਾ ਸਕਣ। ਇਸ ਮੌਕੇ ਸਵਰਗੀ ਜਸਵੰਤ ਸਿੰਘ ਖਾਲੜਾ ਦੀ ਯਾਦ ਵਿਚ ਮੋਮਬਤੀਆਂ ਜਗਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਇਤਿਹਾਸ ਦੇ ਸੱਚੇ ਤੱਥਾਂ ਤੋ ਜਾਣੂ ਕਰਵਾਉਣਾ ਸਮੇਂ ਦੀ ਲੋੜ ਹੈ ਤਾਂ ਜੋ ਉਹ ਸੱਚ ਨੂੰ ਸਮਝ ਕੇ ਆਪਣੀ ਸੋਚ ਵਿਕਸਿਤ ਕਰ ਸਕੇ। ਇਸ ਮੌਕੇ ਗੌਰਵਦੀਪ ਸਿੰਘ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਆਪਣੇ ਇਤਿਹਾਸ ਅਤੇ ਆਪਣੇ ਨਾਇਕਾਂ ਦੀਆਂ ਕਹਾਣੀਆਂ ਲੋਕਾਂ ਸਾਹਮਣੇ ਲਿਆਂਦੀਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਦੇ ਮਹੱਤਵਪੂਰਨ ਅਹਿਮ ਹਿੱਸੇ ਨੂੰ ਦਬਾਉਣ ਦੀ ਬਜਾਏ ਲੋਕਾਂ ਤੱਕ ਪਹੁੰਚਾਇਆ ਜਾਣਾ ਚਾਹੀਦਾ ਹੈ। ਤਾਂ ਜੋ ਨਵੀਂ ਪੀੜ੍ਹੀ ਸਚਾਈ ਤੋਂ ਜਾਣੂ ਹੋ ਸਕੇ। ਬੁਲਾਰਿਆਂ ਨੇ ਸਪਸ਼ਟ ਕੀਤਾ ਕਿ ਇਹ ਰੋਸ ਪ੍ਰਦਰਸ਼ਨ ਕਿਸੇ ਸਿਆਸੀ ਮਕਸਦ ਨਾਲ ਨਹੀਂ, ਸਗੋਂ ਲੋਕਤੰਤਰੀ ਕਦਰਾਂ-ਕੀਮਤਾਂ, ਲੋਕਾਂ ਦੇ ਹੱਕਾਂ ਅਤੇ ਕਲਾਕਾਰਾਂ ਤੇ ਫ਼ਿਲਮ ਨਿਰਮਾਤਾਵਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ ਦੇ ਸਮਰਥਨ ਵਿਚ ਕੀਤਾ ਗਿਆ ਹੈ।
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਅਗਲੀ ਖ਼ਬਰ ਮਿਸ਼ਨ ਕਲੀਨ ਪੰਜਾਬ ਤਹਿਤ ਸਫ਼ਾਈ ਤੋਂ ਪਹਿਲਾਂ ਤੇ ਬਾਅਦ ਦੀਆਂ ਤਸਵੀਰਾਂ ਭੇਜਣੀਆਂ ਲਾਜ਼ਮੀ-ਕਮਿਸ਼ਨਰ ਨਗਰ ਨਿਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।