15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਮੋਟਰਸਾਈਕਲ ’ਤੇ ਜਾ ਰਹੇ ਨੌਜਵਾਨ ਨੂੰ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ’ਤੇ ਲੁੱਟਿਆ

ਅਜੀਤ ਡੈਸਕ 07-07-2026
ਢੰਡਾਰੀ ਕਲਾਂ/ਲੁਧਿਆਣਾ, 6 ਜੁਲਾਈ (ਜਸਵੀਰ ਸਿੰਘ ਬੰਗਾ)-ਥਾਣਾ ਸਾਹਨੇਵਾਲ ਅਧੀਨ ਆਉਂਦੀ ਚੌਂਕੀ ਕੰਗਣਵਾਲ ਦੇ ਇਲਾਕੇ ਢੰਡਾਰੀ ਕਲਾਂ ਵਿਖੇ ਮੋਟਰਸਾਈਕਲ ’ਤੇ ਜਾ ਰਹੇ ਨੌਜਵਾਨ ਨੂੰ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ’ਤੇ ਲੁੱਟ ਲਿਆ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਮੋਟਰਸਾਈਕਲ ’ਤੇ ਜਾ ਰਿਹਾ ਸੀ, ਜਦੋਂ ਉਹ ਰੇਲਵੇ ਕੁਆਰਟਰ ਸਰਵਿਸ ਲਾਈਨ ਢੰਡਾਰੀ ਕਲਾਂ ਪੁੱਜਾ ਤਾਂ ਪਿੱਛੋਂ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨ ਆਏ ਅਤੇ ਮਾਰੂ ਹਥਿਆਰਾਂ ਨਾਲ ਡਰਾ ਧਮਕਾ ਕੇ ਉਸ ਪਾਸੋਂ ਮੋਬਾਈਲ ਫ਼ੋਨ, 39 ਹਜ਼ਾਰ ਦੇ ਕਰੀਬ ਨਗਦੀ ਅਤੇ ਮੋਟਰਸਾਈਕਲ ਲੁੱਟ ਕੇ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰੌਸ਼ਨ ਲਾਲ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਲਈ ਆਸਪਾਸ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਪਿਛਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਧਾਰਮਿਕ ਕਿਤਾਬਾਂ ਵੇਚਣ ਵਾਲੀ ਦੁਕਾਨ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ 3 ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।