15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 07-07-2026
ਲੁਧਿਆਣਾ, 6 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਪੁਲਿਸ ਵਲੋਂ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ। ਪੀੜਿਤ ਲੜਕੀ ਬਠਿੰਡਾ ਦੀ ਰਹਿਣ ਵਾਲੀ ਹੈ ਅਤੇ ਉਸਨੇ ਇਸ ਸਬੰਧੀ ਪਹਿਲਾਂ ਬਠਿੰਡਾ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ। ਬਠਿੰਡਾ ਪੁਲਿਸ ਵਲੋਂ ਲੁਧਿਆਣਾ ਪੁਲਿਸ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਇਹ ਮਾਮਲਾ ਦਰਜ ਕੀਤਾ ਗਿਆ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਪੀੜਿਤ ਲੜਕੀ ਨੇ ਦੱਸਿਆ ਕਿ ਉਹ ਪ੍ਰਿੰਸ ਵਾਸੀ ਪ੍ਰਤਾਪਪੁਰਾ ਨੂੰ ਪਿਛਲੇ ਕਾਫ਼ੀ ਸਮੇਂ ਤੋਂ ਜਾਣਦੀ ਸੀ। ਉਕਤ ਕਥਿਤ ਦੋਸ਼ੀ ਨੇ ਉਸ ਨੂੰ ਵਿਆਹ ਦਾ ਝਾਂਸਾ ਦਿੱਤਾ ਅਤੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ ਜਨਾਹ ਕਰਦਾ ਰਿਹਾ। ਹੁਣ ਉਹ ਵਿਆਹ ਕਰਵਾਉਣ ਤੋਂ ਮੁੱਕਰ ਗਿਆ, ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਕੀਤੀ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੀੜਿਤ ਲੜਕੀ ਦੀ ਡਾਕਟਰੀ ਜਾਂਚ ਵੀ ਕਰਵਾਈ ਗਈ ਹੈ।
ਪਿਛਲੀ ਖ਼ਬਰ ਮਗਨਰੇਗਾ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮੋਟਰਸਾਈਕਲ ’ਤੇ ਜਾ ਰਹੇ ਨੌਜਵਾਨ ਨੂੰ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ’ਤੇ ਲੁੱਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।