15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਪੀ.ਏ.ਯੂ. ਦੇ ਔਰਤਾਂ ਦੇ ਕਿਸਾਨ ਕਲੱਬ ਨੇ ਮਾਸਿਕ ਸਿਖਲਾਈ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 07-07-2026
ਲੁਧਿਆਣਾ, 6 ਜੁਲਾਈ (ਜਸਵਿੰਦਰ ਸਿੰਘ)-ਪੀ.ਏ.ਯੂ. ਕਿਸਾਨ ਕਲੱਬ (ਮਹਿਲਾ ਵਿੰਗ) ਦਾ ਇਕ ਰੋਜ਼ਾ ਮਹੀਨਾਵਾਰ ਸਿਖਲਾਈ ਪ੍ਰੋਗਰਾਮ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ‘ਤੇ ਕਿਸਾਨ ਕਲੱਬ (ਮਹਿਲਾ ਵਿੰਗ) ਦੇ ਕੋਆਰਡੀਨੇਟਰ ਡਾ. ਰੁਪਿੰਦਰ ਕੌਰ (ਸਹਿਯੋਗੀ ਨਿਰਦੇਸ਼ਕ) ਨੇ ਦੱਸਿਆ ਕਿ ਇਸ ਕੈਂਪ ਵਿਚ 72 ਕਿਸਾਨ ਬੀਬੀਆਂ ਨੇ ਭਾਗ ਲਿਆ। ਉਨ੍ਹਾਂ ਨੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਅਤੇ ਕਿਸਾਨ ਕਲੱਬ ਦੇ ਮੈਂਬਰਾਂ ਨੂੰ ਜੀ ਆਇਆ ਕਿਹਾ। ਡਾ. ਕੁਲਵੀਰ ਕੌਰ ਨੇ ਦੱਸਿਆ ਕਿਸਾਨ ਕਲੱਬ ਦੇ ਮੈਂਬਰ ਗੁਰਜੀਤ ਕੌਰ ਨੇ ਮੌਨਸੂਨ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਗੁਲਗੁਲੇ ਅਤੇ ਪੂੜੇ ਬਣਾਉਣ ਦੀ ਵਿਧੀ ਪ੍ਰੈਕਟੀਕਲ ਤਰੀਕੇ ਨਾਲ ਸਿਖਾਈ। ਇਸ ਕੈਂਪ ਦੌਰਾਨ ਇੰਦਰਜੀਤ ਕੌਰ ਨੇ ਚਾਕਲੇਟ ਕੇਕ ਬਣਾਉਣ ਦੀ ਵਿਧੀ ਵਿਸਥਾਰ ਪੂਰਵਕ ਸਾਂਝੀ ਕੀਤੀ। ਕਿਸਾਨ ਬੀਬੀਆਂ ਨੇ ਬੜੇ ਉਤਸ਼ਾਹ ਨਾਲ ਇਸ ਕੈਂਪ ਵਿਚ ਭਾਗ ਲਿਆ ਅਤੇ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਡਾ. ਪ੍ਰੇਰਨਾ ਕਪਿਲਾ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਦੀਆਂ ਗਤੀਵਿਧੀਆਂ ਬਾਰੇ ਅਤੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਚ ਕਰਵਾਏ ਜਾਣ ਵਾਲੇ ਵੱਖ-ਵੱਖ ਸਿਖਲਾਈ ਕੋਰਸਾਂ ਬਾਰੇ ਚਾਨਣਾ ਪਾਇਆ ਅਤੇ ਕੰਵਲਜੀਤ ਕੌਰ ਨੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਅਤੇ ਸਾਰੀਆਂ ਕਿਸਾਨ ਬੀਬੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਪਿੰਡ ਵਲੀਪੁਰ ਕਲਾਂ ’ਚ ਨੈਸ਼ਨਲ ਹਾਈਵੇਅ ਦੇ ਟਿੱਪਰ ਅਤੇ ਟਰੈਕਟਰ ਦੀ ਟੱਕਰ ਅਗਲੀ ਖ਼ਬਰ ਰੇਲਵੇ ਪੁਲ ਜਗਰਾਉਂ ਦੇ ਹੇਠਾਂ ਤਿੰਨ ਪ੍ਰਵਾਸੀਆਂ ਵਲੋਂ ਨੌਜਵਾਨ ’ਤੇ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।