15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਐਤੀਆਣਾ ਬਹੁਮੰਤਵੀ ਸਹਿਕਾਰੀ ਸਭਾ ਨੂੰ ਸਰਬੋਤਮ ਐਵਾਰਡ ਨਾਲ ਸਨਮਾਨਿਤ ਕੀਤਾ

ਅਜੀਤ ਡੈਸਕ 07-07-2026
ਹਲਵਾਰਾ, 6 ਜੁਲਾਈ (ਮਨਦੀਪ ਸਿੰਘ ਉੱਭੀ)-ਭਾਰਤ ਸਰਕਾਰ ਦੇ ਸਹਿਕਾਰਤਾ ਮੰਤਰਾਲੇ ਦੀ ਸਥਾਪਨਾ ਦੇ ਪੰਜ ਸਾਲ ਪੂਰੇ ਹੋਣ ਅਤੇ ਅੰਤਰਰਾਸ਼ਟਰੀ ਸਹਿਕਾਰਤਾ ਦਿਵਸ ਦੇ 102 ਸਾਲ ਪੂਰੇ ਹੋਣ ਦੇ ਮੌਕੇ ’ਤੇ ਸੋਮਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਦੌਰਾਨ ਇਤਿਹਾਸਕ ਪਿੰਡ ਐਤੀਆਣਾ ਦੀ ਬਹੁ-ਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਨੂੰ ਸਰਵੋਤਮ ਪ੍ਰਦਰਸ਼ਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਤਿੰਦਰਪਾਲ ਸਿੰਘ, ਜ਼ਿਲ੍ਹਾ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਤੇਜੇਸ਼ਵਰ ਸਿੰਘ, ਸਾਬਰ ਅਲੀ ਸਹਾਇਕ ਰਜਿਸਟਰਾਰ ਰਾਏਕੋਟ ਅਤੇ ਇੰਸਪੈਕਟਰ ਸੁਰਿੰਦਰ ਸਿੰਘ ਨੇ ਸਾਂਝੇ ਤੌਰ ’ਤੇ ਐਤੀਆਣਾ ਮਲਟੀਪਰਪਜ਼ ਐਗਰੀਕਲਚਰਲ ਕੋਆਪ੍ਰੇਟਿਵ ਸੁਸਾਇਟੀ ਨੂੰ ਸਰਵੋਤਮ ਪ੍ਰਦਰਸ਼ਨ ਪੁਰਸਕਾਰ ਪ੍ਰਦਾਨ ਕੀਤਾ। ਸਭਾ ਦੇ ਪ੍ਰਧਾਨ ਇੰਦਰਜੀਤ ਸਿੰਘ ਸਿੱਧੂ, ਸਰਪੰਚ ਲਖਵੀਰ ਸਿੰਘ, ਸਕੱਤਰ ਬਲਵਿੰਦਰ ਸਿੰਘ, ਮੀਤ ਪ੍ਰਧਾਨ ਦਲਵਾਰਾ ਸਿੰਘ ਅਤੇ ਸਭਾ ਮੈਂਬਰ ਅਵਤਾਰ ਸਿੰਘ, ਨਰਿੰਦਰ ਸਿੰਘ, ਜਗਤਾਰ ਸਿੰਘ, ਸੁਖਦੇਵ ਸਿੰਘ, ਇਕਬਾਲ ਸਿੰਘ, ਰਾਜਪਾਲ ਕੌਰ ਅਤੇ ਸੁਖਮਿੰਦਰ ਕੌਰ ਨੇ ਇਹ ਸਨਮਾਨ ਪ੍ਰਾਪਤ ਕੀਤਾ। ਸਭਾ ਦੇ ਪ੍ਰਧਾਨ ਇੰਦਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਸਹਿਕਾਰੀ ਸਭਾ ਦੀ 100ਵੀਂ ਵਰ੍ਹੇਗੰਢ ਮੌਕੇ ਪਿੰਡ ਵਿੱਚ ਅਕਤੂਬਰ ਵਿੱਚ ਇੱਕ ਵਿਸ਼ਾਲ ਸ਼ਤਾਬਦੀ ਸਮਾਰੋਹ ਮਨਾਇਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਸ਼ਤਾਬਦੀ ਸਾਲ ਵਿੱਚ ਸਰਵੋਤਮ ਪ੍ਰਦਰਸ਼ਨ ਪੁਰਸਕਾਰ ਪ੍ਰਾਪਤ ਕਰਨਾ ਨਾ ਸਿਰਫ਼ ਐਤੀਆਣਾ ਲਈ ਸਗੋਂ ਪੂਰੇ ਲੁਧਿਆਣਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀ ਸਹਿਕਾਰੀ ਸਭਾ ਦੀ ਤਰੱਕੀ ਲਈ ਦਿਨ ਰਾਤ ਸਮਰਪਿਤ ਹੋ ਕੇ ਕੰਮ ਕਰਦੇ ਹਨ। ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਨਿਯਮਤ ਹਫ਼ਤਾਵਾਰੀ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ, ਜਿੱਥੇ ਵਿਕਾਸ ਯੋਜਨਾਵਾਂ ਅਤੇ ਕਿਸਾਨਾਂ ਦੇ ਹਿੱਤਾਂ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ ਜਾਂਦੀ ਹੈ ਅਤੇ ਫ਼ੈਸਲੇ ਲਏ ਜਾਂਦੇ ਹਨ।
ਪਿਛਲੀ ਖ਼ਬਰ ਹਲਕਾ ਆਤਮ ਨਗਰ ਵਿਚ ਕਈ ਆਗੂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਅਗਲੀ ਖ਼ਬਰ ਪਿੰਡ ਵਲੀਪੁਰ ਕਲਾਂ ’ਚ ਨੈਸ਼ਨਲ ਹਾਈਵੇਅ ਦੇ ਟਿੱਪਰ ਅਤੇ ਟਰੈਕਟਰ ਦੀ ਟੱਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।