27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਹੈਪੀ ਲਾਲੀ ਆਪਣੇ ਸਾਥੀਆਂ ਸਮੇਤ ਕਾਂਗਰਸ ਇੰਚਾਰਜ ਬਘੇਲ ਨੂੰ ਮਿਲੇ

ਅਜੀਤ ਡੈਸਕ 10-07-2026

ਲੁਧਿਆਣਾ, 9 ਜੁਲਾਈ (ਜਤਿੰਦਰ ਭੰਬੀ)-ਚੰਡੀਗੜ੍ਹ, ਪੰਜਾਬ ਕਾਂਗਰਸ ਭਵਨ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਮਾਨਯੋਗ ਭੂਪੇਸ਼ ਬਘੇਲ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੌਜੂਦਗੀ ਵਿਚ ਵੱਖ-ਵੱਖ ਸੰਗਠਨਾਂ ਦੇ ਅਹੁਦੇਦਾਰਾਂ ਨਾਲ ਇੱਕ ਅਹਿਮ ਸੰਗਠਨਾਤਮਕ ਮੀਟਿੰਗ ਕੀਤੀ ਗਈ। ਇਸ ਮੌਕੇ ਪੰਜਾਬ ਕਾਂਗਰਸ ਪਰਿਵਾਰ ਵਲੋਂ ਭੂਪੇਸ਼ ਬਘੇਲ ਦਾ ਨਿੱਘਾ ਸਵਾਗਤ ਵੀ ਕੀਤਾ ਗਿਆ। ਸੀਨੀਅਰ ਕਾਂਗਰਸੀ ਆਗੂ ਹਰਜਿੰਦਰ ਸਿੰਘ ਹੈਪੀ ਲਾਲੀ ਵਲੋਂ ਭੂਪੇਸ਼ ਬਘੇਲ ਦਾ ਸਨਮਾਨ ਕੀਤਾ ਗਿਆ। ਮੀਟਿੰਗ ਦੌਰਾਨ ਐਡਵੋਕੇਟ ਰਾਹੁਲ ਪੁਹਾਲ, ਚੇਅਰਮੈਨ, ਜ਼ਿਲ੍ਹਾ ਕਾਂਗਰਸ ਕਮੇਟੀ (ਅਨੁਸੂਚਿਤ ਜਾਤੀ ਵਿਭਾਗ), ਲੁਧਿਆਣਾ ਨੇ ਪੰਜਾਬ ਦੇ ਨੌਜਵਾਨਾਂ, ਅਨੁਸੂਚਿਤ ਜਾਤੀ ਸਮਾਜ ਅਤੇ ਸਮਾਜਿਕ ਨਿਆਂ ਨਾਲ ਸਬੰਧਿਤ ਅਹਿਮ ਮੁੱਦਿਆਂ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਧਿਆਨ ਵਿੱਚ ਲਿਆਂਦਾ। ਦੋਵਾਂ ਆਗੂਆਂ ਨੇ ਇਨ੍ਹਾਂ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਹਮੇਸ਼ਾ ਹਰ ਵਰਗ ਦੀ ਆਵਾਜ਼ ਬਣ ਕੇ ਖੜ੍ਹੀ ਹੈ ਅਤੇ ਖੜੀ ਰਹੇਗੀ। ਉਨ੍ਹਾਂ ਅਹੁਦੇਦਾਰਾਂ ਨੂੰ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ, ਵਰਕਰਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਲੋਕਾਂ ਦੇ ਮੁੱਦਿਆਂ ਨੂੰ ਪੂਰੀ ਤਨਦੇਹੀ ਨਾਲ ਉਠਾਉਣ ਲਈ ਆਖਿਆ।

ਪਿਛਲੀ ਖ਼ਬਰ ਵਿੱਤ ਤੇ ਠੇਕਾ ਕਮੇਟੀ ’ਤੇ ਹਾਈ ਕੋਰਟ ਦੀ ਸਖ਼ਤੀ ਅਗਲੀ ਖ਼ਬਰ ਪੁਲਿਸ ਵਲੋਂ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।