27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਸੋਸ਼ਲ ਮੀਡੀਆ ’ਤੇ ਅਸ਼ਲੀਲ ਟਿੱਪਣੀਆਂ ਕਰਨ ਵਾਲੇ ਦੇ ਮਾਮਲੇ ਵਿਚ ਪਤੀ-ਪਤਨੀ ਦੀ ਗ੍ਰਿਫ਼ਤਾਰੀ ’ਤੇ ਰੋਕ

ਅਜੀਤ ਡੈਸਕ 10-07-2026
ਲੁਧਿਆਣਾ, 9 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸੋਸ਼ਲ ਮੀਡੀਆ ‘ਤੇ ਅਸ਼ਲੀਲ ਟਿੱਪਣੀਆਂ ਕਰਨ ਵਾਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਪਤੀ-ਪਤਨੀ ਨੂੰ ਰਾਹਤ ਦਿੰਦਿਆਂ 15 ਜੁਲਾਈ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ ਅਤੇ ਪੁਲਿਸ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਬੀਤੇ ਦਿਨ ਪੁਲਿਸ ਵਲੋਂ ਇਹ ਕਾਰਵਾਈ ਪਖੰਡ ਭਜਾਓ-ਪੰਜਾਬ ਬਚਾਓ ਦੇ ਮੁਖੀ ਮਨਪ੍ਰੀਤ ਸਿੰਘ ਖਾਲਸਾ ਦੀ ਸ਼ਿਕਾਇਤ ਤੇ ਅਮਲ ਵਿਚ ਲਿਆਂਦੀ ਸੀ ਅਤੇ ਇਸ ਮਾਮਲੇ ਵਿਚ ਸੋਸ਼ਲ ਮੀਡੀਆ ‘ਤੇ ਭਾਬੀ ਚੁੰਮੇ ਵਾਲੀ ਤੋਂ ਮਸ਼ਹੂਰ ਔਰਤ ਰਣਜੀਤ ਕੌਰ ਅਤੇ ਉਸਦੇ ਪਤੀ ਜਿੰਦਾ ਹੰਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਕੀਤਾ ਸੀ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਮੀਡੀਆ ‘ਤੇ ਅਸ਼ਲੀਲਤਾ ਫੈਲਾ ਰਹੇ ਹਨ ਅਤੇ ਅਸ਼ਲੀਲ ਭਾਸ਼ਾ ਦਾ ਪ੍ਰਯੋਗ ਕਰਦੇ ਹਨ, ਜਿਸ ‘ਤੇ ਸਮਾਜ ਵਿਚ ਬੁਰਾ ਅਸਰ ਪੈ ਰਿਹਾ ਹੈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਬੀਤੇ ਦਿਨ ਮਨਪ੍ਰੀਤ ਸਿੰਘ ਖਾਲਸਾ ਅਤੇ ਉਸਦੇ ਸਾਥੀਆਂ ਵਲੋਂ ਉਚ ਪੁਲਿਸ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ ਗਈ ਸੀ ਅਤੇ ਇਹ ਸਾਰਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਸੀ। ਉਸ ਤੋਂ ਬਾਅਦ ਪੁਲਿਸ ਵਲੋਂ ਇਹ ਕਾਰਵਾਈ ਕੀਤੀ ਗਈ ਹੈ। ਗ੍ਰਿਫ਼ਤਾਰੀ ਤੋਂ ਬਚਣ ਲਈ ਇਨ੍ਹਾਂ ਨਾਮਜ਼ਦ ਪਤੀ-ਪਤਨੀ ਵਲੋਂ ਸੀਨੀਅਰ ਐਡਵੋਕੇਟ ਹਰਜੋਤ ਹਰੀਕੇ ਰਾਹੀਂ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ। ਐਡਵੋਕੇਟ ਹਰਜੋਤ ਹਰੀਕੇ ਨੇ ਦੱਸਿਆ ਕਿ ਮਾਨਯੋਗ ਜੱਜ ਰਨਜੀਵ ਕੁਮਾਰ ਵਸ਼ਿਸ਼ਟ ਨੇ ਅਰਜ਼ੀ ਨੂੰ ਮਨਜ਼ੂਰ ਕਰਦਿਆਂ ਦੋਵਾਂ ਦੀ ਗ੍ਰਿਫ਼ਤਾਰੀ ‘ਤੇ 15 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਨੂੰ ਮਹਾਨ ਅਕੱਥ ਕਥਾ ਤੇ ਨਾਮ ਸਿਮਰਨ ਅਭਿਆਸ ਸਮਾਗਮ... ਅਗਲੀ ਖ਼ਬਰ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਐਸ.ਸੀ. ਤੇ ਜਨਰਲ ਮਹਿਲਾਵਾਂ ਨਾਲ ਮਤਭੇਦ ਨਿੰਦਣਯੋਗ-ਆਜ਼ਾਦ, ਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।