26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ

ਅਜੀਤ ਡੈਸਕ 10-07-2026
ਲੁਧਿਆਣਾ, 9 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪਹਿਲੇ ਮਾਮਲੇ ਵਿਚ ਪੁਲਿਸ ਨੇ ਸਰਵੇਸ਼ ਵਾਸੀ ਬਸਤੀ ਜੋਧੇਵਾਲ ਨੂੰ ਕਾਬੂ ਕਰਕੇ ਉਸੇ ਕਬਜ਼ੇ ਵਿਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਦੂਜੇ ਮਾਮਲੇ ਵਿਚ ਪੁਲਿਸ ਨੇ ਤਰਨਜੀਤ ਸਿੰਘ ਵਾਸੀ ਛਾਉਣੀ ਮੁਹੱਲਾ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 14 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਨੇ ਉਸ ਨੂੰ ਛਾਉਣੀ ਮਹੱਲਾ ਨੇੜਿਓਂ ਹੀ ਕਾਬੂ ਕੀਤਾ ਹੈ। ਤੀਜੇ ਮਾਮਲੇ ਵਿਚ ਪੁਲਿਸ ਨੇ ਸੁਖਦੀਪ ਸਿੰਘ ਵਾਸੀ ਜਨਤਾ ਨਗਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 264 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਨੇ ਉਸ ਨੂੰ ਪਿੰਡ ਗਿੱਲ ਨੇੜਿਓਂ ਗ੍ਰਿਫ਼ਤਾਰ ਕੀਤਾ ਹੈ। ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਸ਼ਰਾਬ ਸਪਲਾਈ ਕਰਦੇ ਸਨ।
ਨਸ਼ੀਲੀਆਂ ਗੋਲੀਆਂ ਬਰਾਮਦ
ਪੁਲਿਸ ਨੇ ਰਾਹੁਲ ਵਾਸੀ ਪਿੰਡ ਥਰੀਕੇ ਨੂੰ ਕਾਬੂ ਕਰਕੇ ਉਸੇ ਕਬਜ਼ੇ ਵਿਚੋਂ 95 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਉਸ ਨੂੰ ਠਾਕੁਰ ਕਾਲੋਨੀ ਨੇੜਿਓਂ ਕਾਬੂ ਕੀਤਾ ਹੈ। ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।
ਮੋਟਰਸਾਈਕਲ ਚੋਰੀ
ਪੁਲਿਸ ਨੇ ਅਮਿਤ ਮਾਨ ਵਾਸੀ ਘੁਮਾਰ ਮੰਡੀ ਦੀ ਸ਼ਿਕਾਇਤ ‘ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸਨੇ ਆਪਣਾ ਮੋਟਰਸਾਈਕਲ ਆਪਣੇ ਘਰ ਦੇ ਬਾਹਰ ਖੜ੍ਹਾ ਕੀਤਾ ਸੀ, ਜਿੱਥੋਂ ਕਿ ਚੋਰਾ ਵਲੋਂ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰਨ ਉਪਰੰਤ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ
ਪੁਲਿਸ ਨੇ ਵਿਜੇ ਕੁਮਾਰ ਵਾਸੀ ਪ੍ਰੇਮ ਨਗਰ ਦੀ ਸ਼ਿਕਾਇਤ ‘ਤੇ ਗੌਤਮ, ਕੋਮਲ ਕੁਮਾਰ, ਜਗਦੀਸ਼ ਚੰਦਰ, ਜਤਿੰਦਰ ਕੁਮਾਰ, ਰਾਕੇਸ਼ ਮਲਹੋਤਰਾ ਅਤੇ ਦੇਵ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਮੁਹੰਮਦ ਆਰਿਫ਼ ਵਾਸੀ ਬਸਤੀ ਜੋਧੇਵਾਲ ਦੀ ਸ਼ਿਕਾਇਤ ‘ਤੇ ਹਮਦ ਨਸੀਮ, ਜਰਨੈਲ ਸਿੰਘ, ਮੁਹੰਮਦ ਜਾਬਰ, ਮੁਹੰਮਦ ਕਾਮੀਲ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਜਾਂਚ ਕਰ ਰਹੀ ਹੈ।
ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਧੋਖਾਧੜੀ
ਪੁਲਿਸ ਨੇ ਬਲਕਾਰ ਸਿੰਘ ਵਾਸੀ ਮੁਹੱਲਾ ਅਨੰਦਪੁਰਾ ਦੀ ਸ਼ਿਕਾਇਤ ‘ਤੇ ਮਨਜੀਤ ਸਿੰਘ ਵਾਸੀ ਪਾਣੀਪਤ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨੇ ਉਸ ਨੂੰ ਆਪਣੀ ਕੰਪਨੀ ਵਿਚ ਪੈਸੇ ਲਗਾਉਣ ਦਾ ਝਾਂਸਾ ਦਿੱਤਾ ਅਤੇ ਵੱਧ ਮੁਨਾਫ਼ਾ ਦੇਣ ਦਾ ਵੀ ਵਾਅਦਾ ਕੀਤਾ, ਪਰ ਕਥਿਤ ਦੋਸ਼ੀ ਨੇ ਅਜਿਹਾ ਕਰਕੇ ਇਕ ਲੱਖ ਰੁਪਏ ਆਪਣੀ ਕੰਪਨੀ ਵਿਚ ਲਗਵਾ ਲਿਆ, ਪਰ ਨਾ ਤਾਂ ਉਸਦੇ ਪੈਸੇ ਵਾਪਸ ਕੀਤੇ ਅਤੇ ਨਾ ਹੀ ਮੁਨਾਫ਼ਾ, ਜਿਸ ‘ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕਿ ਦਰਜ ਕਰ ਲਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਤਿੰਨ ਨੂੰ ਕੈਦ ਅਗਲੀ ਖ਼ਬਰ ਪੀ.ਏ.ਯੂ. ਅਤੇ ਟੈਲੀ ਮਾਨਸ ਨੇ ਮਿਲ ਕੇ ਮਾਨਸਿਕ ਸਿਹਤ ਸੰਬੰਧੀ ਹੋਸਟਲਾਂ ਦੇ ਵਾਰਡਨਾਂ ਦਾ ਗਿਆਨ ਵਧਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।