26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਤਿੰਨ ਨੂੰ ਕੈਦ

ਅਜੀਤ ਡੈਸਕ 10-07-2026

ਲੁਧਿਆਣਾ, 9 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਅਦਾਲਤ ਵਲੋਂ ਤਿੰਨ ਵਿਅਕਤੀਆਂ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਅਮਿਤ ਬਖ਼ਸ਼ੀ ਨੇ ਗੁਰਬਚਨ ਸਿੰਘ ਉਰਫ਼ ਮਨੀ ਸ਼ਾਹ, ਉਸਦੇ ਭਰਾ ਮੇਹਰ ਸਿੰਘ ਅਤੇ ਉਨ੍ਹਾਂ ਦੇ ਪਿਤਾ ਅਮਰੀਕ ਸਿੰਘ ਵਾਸੀ ਕਮਲਾ ਨਗਰ, ਧੂਰੀ ਲਾਈਨ, ਲੁਧਿਆਣਾ ਨੂੰ ਦੋਸ਼ੀ ਠਹਿਰਾਇਆ ਅਤੇ ਹਰੇਕ ਨੂੰ ਤਿੰਨ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ। ਅਦਾਲਤ ਵਲੋਂ ਇਹਨਾਂ ਨੂੰ 10,000 ਰੁਪਏ ਦਾ ਜੁਰਮਾਨਾ ਅਦਾ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ। ਜੁਰਮਾਨੇ ਤੋਂ ਇਲਾਵਾ, ਅਦਾਲਤ ਨੇ ਦੋਸ਼ੀਆਂ ਨੂੰ ਤਿੰਨ ਬਰਾਬਰ ਹਿੱਸਿਆਂ ਵਿਚ ਸ਼ਿਕਾਇਤਕਰਤਾ ਨੂੰ ਸਾਂਝੇ ਤੌਰ ‘ਤੇ 23 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਨਿਰਦੇਸ਼ ਦਿੱਤਾ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਸੀ। ਇਸ ਕਾਰਨ ਇਨ੍ਹਾਂ ਖ਼ਿਲਾਫ਼ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਸੀ। ਮਾਨਯੋਗ ਜੱਜ ਨੇ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀਆਂ ਨੂੰ ਸਜ਼ਾ ਸੁਣਾਈ।
ਪਿਛਲੀ ਖ਼ਬਰ ਵਿਆਹੁਤਾ ਨੂੰ ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ’ਚ ਪ੍ਰਵਾਸੀ ਭਾਰਤੀ ਨੌਜਵਾਨ ਸਮੇਤ ਤਿੰਨ ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।