26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਵਿਆਹੁਤਾ ਨੂੰ ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ’ਚ ਪ੍ਰਵਾਸੀ ਭਾਰਤੀ ਨੌਜਵਾਨ ਸਮੇਤ ਤਿੰਨ ਖਿਲਾਫ਼ ਕੇਸ ਦਰਜ

ਅਜੀਤ ਡੈਸਕ 10-07-2026
ਲੁਧਿਆਣਾ, 9 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਵਿਆਹੁਤਾ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪ੍ਰਵਾਸੀ ਭਾਰਤੀ ਨੌਜਵਾਨ ਸਮੇਤ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸੁਦੇਸ਼ ਵਰਮਾ ਵਾਸੀ ਤਜਿੰਦਰ ਨਗਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਦੀ ਹੈ ਤੇ ਆਸਟਰੇਲੀਆ ਦੇ ਰਹਿਣ ਵਾਲੇ ਨੌਜਵਾਨ ਹਰਪ੍ਰੀਤ ਸਿੰਘ ਉਸਦੇ ਪਿਓ ਗੁਰਿੰਦਰ ਸਿੰਘ ਅਤੇ ਮਾ. ਰਜਿੰਦਰ ਕੌਰ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਪੋਤੀ ਆਸਥਾ ਵਰਮਾ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਹਰਪ੍ਰੀਤ ਸਿੰਘ ਨਾਲ ਹੋਈ ਸੀ। ਉਸ ਦੱਸਿਆ ਕਿ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਇਨ੍ਹਾਂ ਕਥਿਤ ਦੋਸ਼ੀਆਂ ਵਲੋਂ ਉਸ ਨੂੰ ਦਾਜ ਖਾਤਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਤੇ ਬਾਅਦ ਵਿਚ ਉਸ ਨਾਲ ਨਾਤਾ ਤੋੜ ਲਿਆ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।
ਪਿਛਲੀ ਖ਼ਬਰ ਨੱਤਾਂ ਵਾਲੇ ਸੰਤਾਂ ਦੀ 46ਵੀਂ ਬਰਸੀ ਐਤਵਾਰ ਨੂੰ ਅਗਲੀ ਖ਼ਬਰ ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਤਿੰਨ ਨੂੰ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।