26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਦੋਸਤਾਂ ਦੀ ਥਾਂ ’ਤੇ ਪੇਪਰ ਦੇਣ ਦੇ ਮਾਮਲੇ ’ਚ ਦੋ ਉਮੀਦਵਾਰਾਂ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 10-07-2026

ਲੁਧਿਆਣਾ, 9 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੀ ਪੁਲਿਸ ਨੇ ਦੋਸਤਾਂ ਦੀ ਥਾਂ ’ਤੇ ਪੇਪਰ ਦੇਣ ਆਏ ਦੋ ਉਮੀਦਵਾਰਾਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸ਼ਿਵਪੁਰੀ ਸਥਿਤ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨਰੇਸ਼ ਕੁਮਾਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਵਲੋਂ ਹਰਿਆਣਾ ਦੇ ਰਹਿਣ ਵਾਲੇ ਬਜਿੰਦਰ ਸਿੰਘ ਅਤੇ ਅੰਕੁਸ਼ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੇ ਸਕੂਲ ਵਿਚ ਗਰੁੱਪ ਡੀ ਦੀਆਂ ਅਸਾਮੀਆਂ ਦੀ ਪ੍ਰੀਖਿਆ ਸੀ ਅਤੇ ਇਸ ਦੌਰਾਨ ਉਕਤ ਦੋਵੇਂ ਉਮੀਦਵਾਰਾਂ ਦੀ ਥਾਂ ਹੋਰ ਵਿਅਕਤੀ ਪ੍ਰੀਖਿਆ ਦੇਣ ਆਏ ਸਨ, ਜਦੋਂ ਉਨ੍ਹਾਂ ਨੂੰ ਇਸ ਦਾ ਪਤਾ ਲੱਗਿਆ ਤਾਂ ਕਥਿਤ ਦੋਸ਼ੀ ਉਥੋਂ ਫ਼ਰਾਰ ਹੋ ਗਏ, ਜਿਸ ’ਤੇ ਪ੍ਰਿੰਸੀਪਲ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਕੁੱਤੇ ਦੀ ਮੌਤ ਦੇ ਮਾਮਲੇ ’ਚ ਥਾਰ ਚਾਲਕ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਨੱਤਾਂ ਵਾਲੇ ਸੰਤਾਂ ਦੀ 46ਵੀਂ ਬਰਸੀ ਐਤਵਾਰ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।