26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਕੁੱਤੇ ਦੀ ਮੌਤ ਦੇ ਮਾਮਲੇ ’ਚ ਥਾਰ ਚਾਲਕ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 10-07-2026

ਲੁਧਿਆਣਾ, 9 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਵਿਚ ਕੁੱਤੇ ਦੀ ਮੌਤ ਦੇ ਮਾਮਲੇ ਵਿਚ ਪੁਲਿਸ ਨੇ ਥਾਰ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪਰਮਜੀਤ ਸਿੰਘ ਵਾਸੀ ਗੁਰੂ ਨਾਨਕ ਦੇਵ ਨਗਰ ਹੈਬੋਵਾਲ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਮੁਹੱਲੇ ਵਿਚ ਰਹਿਣ ਵਾਲੇ ਰਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਮੁਹੱਲੇ ਵਿਚ ਕੁੱਤਿਆਂ ਨੂੰ ਰੋਟੀ ਪਾ ਰਿਹਾ ਸੀ ਕਿ ਇਹ ਦੌਰਾਨ ਉਕਤ ਕਥਿਤ ਦੋਸ਼ੀ ਨੇ ਤੇਜ਼ ਰਫ਼ਤਾਰ ਥਾਰ ਨਾਲ ਕੁੱਤੇ ਨੂੰ ਆਪਣੀ ਥਾਰ ਹੇਠਾਂ ਦੇ ਦਿੱਤਾ, ਜਿਸ ਨਾਲ ਉਸਦੀ ਮੌਤ ਹੋ ਗਈ। ਜਦੋਂ ਉਸਨੇ ਕਥਿਤ ਦੋਸ਼ੀ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਆਪਣੇ ਪਾਸ ਰੱਖਿਆ ਪਿਸਤੌਲ ਕੱਢ ਲਿਆ ਅਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਕਵੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
ਪਿਛਲੀ ਖ਼ਬਰ ਸ਼ੱਕੀ ਹਾਲਾਤ ’ਚ ਵਿਆਹੁਤਾ ਬੱਚਿਆਂ ਸਮੇਤ ਲਾਪਤਾ ਅਗਲੀ ਖ਼ਬਰ ਦੋਸਤਾਂ ਦੀ ਥਾਂ ’ਤੇ ਪੇਪਰ ਦੇਣ ਦੇ ਮਾਮਲੇ ’ਚ ਦੋ ਉਮੀਦਵਾਰਾਂ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।