26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਸ਼ੱਕੀ ਹਾਲਾਤ ’ਚ ਵਿਆਹੁਤਾ ਬੱਚਿਆਂ ਸਮੇਤ ਲਾਪਤਾ

ਅਜੀਤ ਡੈਸਕ 10-07-2026

ਲੁਧਿਆਣਾ, 9 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਫੁੱਲਾਂਵਾਲ ਵਿਚ ਸ਼ੱਕੀ ਹਾਲਾਤਾਂ ਵਿਚ ਵਿਆਹੁਤਾ ਆਪਣੇ ਦੋ ਬੱਚਿਆਂ ਸਮੇਤ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਇਸ ਸਬੰਧੀ ਲਾਪਤਾ ਹੋਈ ਔਰਤ ਦੇ ਪਤੀ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਫੁਲਾਂਵਾਲ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਉਹ ਕੰਮ ਤੋਂ ਘਰ ਆਇਆ ਤਾਂ ਉਸ ਦੀ ਪਤਨੀ ਬਲਜੀਤ ਕੌਰ ਘਰ ਵਿਚ ਨਹੀਂ ਸੀ। ਉਸ ਦੱਸਿਆ ਕਿ ਬਲਜੀਤ ਕੌਰ ਦੇ ਨਾਲ ਉਸਦੀ ਛੇ ਸਾਲ ਦੀ ਲੜਕੀ ਅਤੇ ਤਿੰਨ ਸਾਲ ਦਾ ਲੜਕਾ ਵੀ ਨਹੀਂ ਸੀ। ਉਸ ਦੱਸਿਆ ਕਿ ਉਸਦੀ ਪਤਨੀ ਬੱਚਿਆਂ ਸਮੇਤ ਸ਼ੱਕੀ ਹਾਲਾਤਾਂ ਵਿਚ ਲਾਪਤਾ ਹੋ ਗਈ ਹੈ। ਉਸ ਸ਼ੱਕ ਪ੍ਰਗਟ ਕੀਤਾ ਕਿ ਇਹਨਾਂ ਨੂੰ ਕਿਸੇ ਵਿਅਕਤੀ ਵਲੋਂ ਨਾਜਾਇਜ਼ ਹਿਰਾਸਤ ਵਿਚ ਰੱਖਿਆ ਗਿਆ ਹੈ। ਸ਼ਿਕਾਇਤ ਮਿਲਣ ‘ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਵਿਆਹੁਤਾ ਦਾ ਪਤਾ ਨਹੀਂ ਲੱਗਾ ਹੈ।
ਪਿਛਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 42 ਲੱਖ ਦੀ ਧੋਖਾਧੜੀ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਕੁੱਤੇ ਦੀ ਮੌਤ ਦੇ ਮਾਮਲੇ ’ਚ ਥਾਰ ਚਾਲਕ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।