02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਅੱਜ ਤੇ ਕੱਲ੍ਹ ਨੂੰ ਲੱਗਣ ਵਾਲੇ ਵਿਸ਼ੇਸ਼ ਐਸ.ਆਈ.ਆਰ.-2026 ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਵੋਟਰ-ਡਿਪਟੀ ਕਮਿਸ਼ਨਰ

ਅਜੀਤ ਡੈਸਕ 11-07-2026
ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ, ਲੁਧਿਆਣਾ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ. ਆਈ. ਆਰ.)-2026 ਮੁਹਿੰਮ ਤਹਿਤ ਘਰ-ਘਰ ਸਰਵੇਖਣ ਅਤੇ ਗਣਨਾ ਫਾਰਮਾਂ ਦੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ) ਨੂੰ ਲੁਧਿਆਣਾ ਜ਼ਿਲ੍ਹੇ ਭਰ ਦੇ ਸਮੂਹ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਦੋਵੇਂ ਦਿਨ ਸਵੇਰੇ 08:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਮੌਜੂਦ ਰਹਿਣਗੇ। ਉਹ ਵੋਟਰਾਂ ਨੂੰ ਗਣਨਾ ਫਾਰਮ ਭਰਨ, ਵੇਰਵਿਆਂ ਦੀ ਤਸਦੀਕ ਕਰਨ, ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਉਣ ਅਤੇ ਗਣਨਾ ਫਾਰਮਾਂ ਦੇ ਡਿਜੀਟਾਈਜ਼ੇਸ਼ਨ ਸਬੰਧੀ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨਗੇ।
ਪਿਛਲੀ ਖ਼ਬਰ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਨੌਜਵਾਨ ਜ਼ਖਮੀ ਅਗਲੀ ਖ਼ਬਰ ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗ੍ਰੰਥ ਸਾਹਿਬ” ਪੁਸਤਕ ਸਵਪਨ ਸ਼ਰਮਾ ਕਮਿਸ਼ਨਰ ਪੁਲਿਸ ਨੂੰ ਬਾਵਾ ਅਤੇ ਦਾਖਾ ਨੇ ਭੇਟ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।