02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਮੇਅਰ ਇੰਦਰਜੀਤ ਕੌਰ ਨੇ ਟਰਾਂਸਪੋਰਟ ਨਗਰ ਦੀਆਂ ਸਮੱਸਿਆਵਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ

ਅਜੀਤ ਡੈਸਕ 11-07-2026
ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਟਰਾਂਸਪੋਰਟ ਨਗਰ ਵਿਚ ਵਪਾਰੀਆਂ ਅਤੇ ਟਰਾਂਸਪੋਰਟਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਨਗਰ ਨਿਗਮ ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਜ਼ੋਨਲ ਕਮਿਸ਼ਨਰ ਨੀਰਜ ਜੈਨ ਨੇ ਲੁਧਿਆਣਾ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ ਦੀ ਨਵੀਂ ਬਣੀ ਟੀਮ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਟਰਾਂਸਪੋਰਟ ਨਗਰ ਵਿਚ ਸਫ਼ਾਈ, ਬੁਨਿਆਦੀ ਢਾਂਚੇ ਅਤੇ ਹੋਰ ਨਾਗਰਿਕ ਸਹੂਲਤਾਂ ਨਾਲ ਸਬੰਧਿਤ ਮੁੱਦੇ ਵਿਸਥਾਰ ਨਾਲ ਚੁੱਕੇ। ਮੀਟਿੰਗ ਦੌਰਾਨ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਟਰਾਂਸਪੋਰਟ ਨਗਰ ਵਿਚ ਸਫ਼ਾਈ ਪ੍ਰਬੰਧਾਂ ਦਾ ਮੌਕੇ ‘ਤੇ ਜਾਇਆ ਵੀ ਲਿਆ। ਉਨ੍ਹਾਂ ਸਬੰਧਿਤ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਨੂੰ ਇਲਾਕੇ ਦੀ ਨਿਯਮਤ ਸਫ਼ਾਈ ਯਕੀਨੀ ਬਣਾਉਣ ਦੇ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਸਫ਼ਾਈ ਦੇ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਵਿਚ ਨਿਪਟਾਰਾ ਨਗਰ ਨਿਗਮ ਦੀ ਪਹਿਲ ਹੈ। ਇਸ ਮੌਕੇ ਚਰਨ ਸਿੰਘ ਲੋਹਾਰਾ, ਬਲਰਾਜ ਸ਼ਰਮਾ, ਗੁਰਦੀਪ ਸਿੰਘ, ਰਾਜਿੰਦਰ ਰਾਣਾ, ਤਰਲੋਚਨ ਸਿੰਘ, ਦੀਦਾਰ ਸਿੰਘ, ਜੇ.ਪੀ. ਅਗਰਵਾਲ, ਪ੍ਰਿੰਸ ਨਾਰੰਗ, ਸੁਰਿੰਦਰ ਸਿੰਘ, ਦਰਸ਼ਨ ਸਿੰਘ, ਧੰਨ ਸਿੰਘ, ਕੈਲਾਸ਼ ਚੌਧਰੀ, ਖੁਸ਼ਜੀਤ ਸਿੰਘ, ਮੇਹਰ ਸਿੰਘ ਅਤੇ ਹੋਰ ਅਹੁਦੇਦਾਰ ਮੌਜੂਦ ਸਨ।
ਪਿਛਲੀ ਖ਼ਬਰ ਲੁਟੇਰਾ ਗਰੋਹ ਦੇ ਤਿੰਨ ਮੈਂਬਰ ਭਾਰੀ ਮਾਤਰਾ ਵਿਚ ਸਾਮਾਨ ਸਮੇਤ ਕਾਬੂ ਅਗਲੀ ਖ਼ਬਰ ਮਹਿਲਾ ਸਰਪੰਚ ਦੇ ਪਤੀ ਦੀ ਕੁੱਟਮਾਰ ਕਰਨ ਦੇ ਮਾਮਲੇ ’ਚ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।